22.9 C
Toronto
Thursday, September 17, 2026
spot_img
HomeਕੈਨੇਡਾFrontਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ
ਥਾਂ-ਥਾਂ ਧਰਨੇ, ਪੁਲਿਸ ਨੇ ਕਈ ਆਗੂ ਹਿਰਾਸਤ ਵਿਚ ਲਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ ਅਤੇ ਰੋਜ਼ਾਨਾ ਸਫਰ ਕਰਨ ਵਾਲੀਆਂ ਸਵਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਦੇ ਰੇੜਕੇ ਨੂੰ ਲੈ ਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਅੱਜ ਸ਼ੁੱਕਰਵਾਰ ਸਵੇਰੇ ਹੀ ਸੂਬਾ ਪੱਧਰੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ। ਇਸ ਦੌਰਾਨ ਪੰਜਾਬ ਦੇ ਸਾਰੇ ਬੱਸ ਅੱਡਿਆਂ ’ਤੇ ਮੁਲਾਜ਼ਮਾਂ ਨੇ ਧਰਨੇ ਪ੍ਰਦਰਸ਼ਨ ਕੀਤੇ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸਦੇ ਚੱਲਦਿਆਂ ਪੁਲਿਸ ਨੇ ਸਰਕਾਰੀ ਬੱਸਾਂ ਦੇ ਕਈ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਇਸੇ ਦੌਰਾਨ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਵਰਕਰ ਯੂਨੀਅਨ ਦੇ ਕਈ ਆਗੂ ਆਤਮਦਾਹ ਦੀ ਧਮਕੀ ਦਿੰਦਿਆਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸਾਂ ਦੀਆਂ ਛੱਤਾਂ ਅਤੇ ਓਵਰ ਬਿ੍ਰਜ਼ਾਂ ’ਤੇ ਵੀ ਚੜ੍ਹ ਗਏ।

RELATED ARTICLES
POPULAR POSTS