25.5 C
Toronto
Sunday, July 26, 2026
spot_img
HomeਕੈਨੇਡਾFrontਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਪੈਰੋਲ ਅਰਜ਼ੀ...

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਅਧਾਰ ਪੁੱਛਿਆ


ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅੰਮਿ੍ਰਤਪਾਲ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਉਹ ਬੁਨਿਆਦੀ ਸਮੱਗਰੀ ਅਦਾਲਤ ਵਿਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੇ ਅਧਾਰ ’ਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਹੁਕਮ ਪਾਸ ਕੀਤਾ ਗਿਆ ਸੀ। ਇਹ ਨਿਰਦੇਸ਼ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਵਲੋਂ ਉਦੋਂ ਆਇਆ ਹੈ, ਜਦੋਂ ਪੰਜਾਬ ਸਰਕਾਰ ਵਲੋਂ ਦੱਸਿਆ ਗਿਆ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਬਾਹਰ ਆ ਕੇ ਬੋਲਣ ਲਈ ਆਜ਼ਾਦ ਹੋਣਗੇ। ਧਿਆਨ ਰਹੇ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

RELATED ARTICLES
POPULAR POSTS