15.7 C
Toronto
Monday, April 27, 2026
spot_img
HomeਕੈਨੇਡਾFrontਭਾਜਪਾ ਵਿਚ ਉਹੀ ਹੋਵੇਗਾ, ਜੋ ਪੀਐਮ ਮੋਦੀ ਤੇ ਅਮਿਤ ਸ਼ਾਹ ਚਾਹੁਣਗੇ :...

ਭਾਜਪਾ ਵਿਚ ਉਹੀ ਹੋਵੇਗਾ, ਜੋ ਪੀਐਮ ਮੋਦੀ ਤੇ ਅਮਿਤ ਸ਼ਾਹ ਚਾਹੁਣਗੇ : ਕਾਂਗਰਸੀ ਵਿਧਾਇਕ ਪਰਗਟ ਸਿੰਘ

ਜਲੰਧਰ/ਬਿਊਰੋ ਨਿਊਜ਼
ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਟਿੱਪਣੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਾਨਸ਼ਾਹੀ ਚੱਲਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਪੰਜਾਬ ਦੇ ਕਿਸੇ ਵੀ ਨੇਤਾ ਦੀ ਸੁਣਵਾਈ ਨਹੀਂ ਹੈ, ਚਾਹੇ ਉਹ ਕੈਪਟਨ ਅਮਰਿੰਦਰ ਸਿੰਘ ਹੋਣ, ਚਾਹੇ ਪੰਜਾਬ ਦਾ ਕੋਈ ਵੀ ਵੱਡਾ ਆਗੂ ਹੋਵੇ। ਪਰਗਟ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਉਦੋਂ ਹੀ ਹੋ ਸਕਦਾ ਹੈ, ਜਦੋਂ ਪੀਐਮ ਮੋਦੀ ਤੇ ਅਮਿਤ ਸ਼ਾਹ ਚਾਹੁਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਗਠਜੋੜ ਤਾਂ ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਵੀ ਨਹੀਂ ਕਰ ਸਕਦੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇਕਰ ਭਾਜਪਾ ਨੇ ਪੰਜਾਬ ਵਿਚ ਸੱਤਾ ਹਾਸਲ ਕਰਨੀ ਹੈ ਤਾਂ ਉਸ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਚੋਣ ਗਠਜੋੜ ਕਰਨਾ ਹੀ ਪਵੇਗਾ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹਿ ਦਿੱਤਾ ਸੀ ਕਿ ਪੰਜਾਬ ਦੀਆਂ ਚੋਣਾਂ ਭਾਜਪਾ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

RELATED ARTICLES
POPULAR POSTS