ਭ੍ਰਿਸ਼ਟਾਚਾਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਾਨੂੰਨੀ ਵਿਵਸਥਾ ਯਕੀਨੀ ਬਣਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ਤਿੰਨ ਦਿਨਾਂ ਵਿੱਚ ਚਾਰਜਸ਼ੀਟ ਦਾਇਰ ਕਰਨ ਦਾ ਸਮਾਂ ਤੈਅ ਕੀਤਾ ਹੈ।
ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਯਮਾਂ ਤੇ ਸੰਵਿਧਾਨਕ ਤਰੀਕਿਆਂ ਨਾਲ ਆਪਣਾ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਤੇ ਨਿਗਰਾਨੀ ਰੱਖਣ ਲਈ ਡਿਜ਼ੀਟਲ ਪ੍ਰਣਾਲੀ ਵਰਤਣ ਲਈ ਅਪੀਲ ਕੀਤੀ । ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਤੇ ਫੈਸਲਾਕੁਨ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …