ਸਰਕਾਰੀ ਦਫਤਰਾਂ ‘ਚ ਪਾਨ ਗੁਟਕਾ ਨਾ ਖਾਧਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਸਹੁੰ ਚੁੱਕਣ ਤੋਂ ਬਾਅਦ ਲਗਾਤਾਰ ਐਕਸ਼ਨ ਵਿਚ ਨਜ਼ਰ ਆ ਰਹੇ ਹਨ। ਅੱਜ ਅਦਿੱਤਿਆ ਨਾਥ ਨੇ ਲਖਨਊ ਸਕੱਤਰੇਤ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਸਰਕਾਰੀ ਦਫਤਰਾਂ ਵਿਚ ਗੁਟਕਾ, ਪਾਨ ਅਤੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਨਿਰਦੇਸ਼ ਦਿੱਤਾ ਹੈ। ਯੋਗੀ ਸਰਕਾਰ ਦੇ ਸੱਤਾ ਸੰਭਾਲਦੇ ਹੀ ਪੁਲਿਸ ਵਾਲੇ ਵੀ ਕਾਫੀ ਚੌਕੰਨੇ ਹੋ ਗਏ ਹਨ। ਪੁਲਿਸ ਵਾਲਿਆਂ ਨੂੰ ਆਪਣੇ ਥਾਣਿਆਂ ਦੀ ਸਫਾਈ ਖੁਦ ਕਰਨ ਲਈ ਕਿਹਾ ਗਿਆ ਹੈ। ਯੋਗੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਹਰੇਕ ਸ਼ੁੱਕਰਵਾਰ ਨੂੰ ਸਵੱਛਤਾ ਦੇ ਤੌਰ ‘ਤੇ ਮਨਾਇਆ ਜਾਵੇਗਾ। ਸਰਕਾਰ ਦੇ ਸਖਤ ਰਵੱਈਏ ਨੂੰ ਦੇਖਦਿਆਂ ਨੂੰ ਸੀਨੀਅਰ ਅਧਿਕਾਰੀਆਂ ਨੇ ਦਫਤਰਾਂ ਵਿਚ ਕਰਮਚਾਰੀਆਂ ਨੂੰ ਰਵੱਈਆ ਬਿਹਤਰ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਯੂਪੀ ਸਰਕਾਰ ਵਿਚ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਹੈ।
Check Also
‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ
ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ …