Breaking News
Home / ਪੰਜਾਬ / ਐਸਵਾਈਐਲ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਫਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ

ਐਸਵਾਈਐਲ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਵਫਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ

ਐਸਵਾਈਐਲ ਸਬੰਧੀ ਹਰਿਆਣਾ ‘ਚ ਭਾਜਪਾ, ਕਾਂਗਰਸ ਤੇ ਇਨੈਲੋ ਦੀ ਇਕੋ ਸੁਰ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿਚ ਅੱਜ ਇੱਕ ਵਫਦ ਐਸਵਾਈਐਲ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਤੇ ਐਸਵਾਈਐਲ ਪੂਰੀ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਵਿੱਤ ਮੰਤਰੀ ਕੈਪਟਨ ਅਭਿਮੰਨਿਊ ਤੇ ਸਿਹਤ ਮੰਤਰੀ ਅਨਿਲ ਵਿੱਜ ਸ਼ਾਮਲ ਸਨ। ਇਸ ਤੋਂ ਇਲਾਵਾ ਹਰਿਆਣਾ ਕਾਂਗਰਸ ਦੇ ਪ੍ਰਧਾਨ ਅਸ਼ੋਕ ਤੰਵਰ, ਵਿਰੋਧੀ ਧਿਰ ਦੇ ਨੇਤਾ ਕਿਰਨ ਚੌਧਰੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਇਨੈਲੋ ਆਗੂ ਅਭੈ ਚੌਟਾਲਾ ਵੀ ਸ਼ਾਮਲ ਸਨ। ਚੇਤੇ ਰਹੇ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਹੈ ਤੇ ਐਸਵਾਈਐਲ ਦੇ ਮਾਮਲੇ ਦੇ ਹਰਿਆਣਾ ਦੀ ਕਾਂਗਰਸ ਤੇ ਇਨੈਲੋ ਵੀ ਸਰਕਾਰ ਨਾਲ ਖੜ੍ਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੇ ਸਿਆਸੀ ਆਗੂ ਐਸਵਾਈਐਲ ਦੇ ਮੁੱਦੇ ‘ਤੇ ਇਕ ਦੂਜੇ ਖ਼ਿਲਾਫ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਹਰਿਆਣਾ ਲਗਾਤਾਰ ਐਸਵਾਈਐਲ ਬਣਾਉਣ ਦੀ ਗੱਲ ਕਰ ਰਿਹਾ ਹੈ। ਪੰਜਾਬ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਇਕ ਵੀ ਬੂੰਦ ਵੀ ਪਾਣੀ ਨਹੀਂ ਹੈ।

Check Also

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ

ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …