ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਧਿਆਨ ਰਹੇ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸਰਕਾਰੀ ਵਕੀਲ ਫੈਰੀ ਸੋਫਤ ਨੇ ਇਸ ਪਿੱਛੇ ਦੇ ਮੁੱਖ ਕਾਰਨਾਂ ਦਾ ਖੁਲਾਸਾ ਕੀਤਾ ਹੈ। ਵਕੀਲ ਨੇ ਦੱਸਿਆ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਪੁਖਤਾ ਸਬੂਤਾਂ ਅਤੇ ਵਿੱਤੀ ਬੇਨਿਯਮੀਆਂ ਕਾਰਨ ਮਜੀਠਆ ਨੂੰ ਜ਼ਮਾਨਤ ਨਹੀਂ ਮਿਲੀ। ਹਾਈਕੋਰਟ ਨੂੰ ਦੱਸਿਆ ਗਿਆ ਕਿ 2004 ਤੱਕ ਮਜੀਠੀਆ ਕੋਲ ਕੋਈ ਖ਼ਾਸ ਜਾਇਦਾਦ ਨਹੀਂ ਸੀ, ਪਰ 2007 ਤੋਂ ਬਾਅਦ ਅਚਾਨਕ ਉਨ੍ਹਾਂ ਦੀ ਜਾਇਦਾਦ ਕਰੋੜਾਂ ਵਿਚ ਕਿਵੇਂ ਪਹੁੰਚ ਗਈ। ਇਹ ਇਕ ਗੰਭੀਰ ਜਾਂਚ ਦਾ ਵਿਸ਼ਾ ਹੈ। ਫੈਰੀ ਸੋਫਤ ਅਨੁਸਾਰ ਜੂਨ ਮਹੀਨੇ ਜਦੋਂ ਮਜੀਠੀਆ ਦੀ ਗ੍ਰਿਫ਼ਤਾਰੀ ਹੋਈ ਸੀ ਤਾਂ ਇਹ ਮਾਮਲਾ 540 ਕਰੋੜ ਰੁਪਏ ਦਾ ਸੀ, ਪਰ ਜਾਂਚ ਦੌਰਾਨ ਹੁਣ ਇਹ ਅੰਕੜਾ ਵਧ ਕੇ 725 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਮਜੀਠੀਆ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਸ਼ਰਾਬ ਦੇ ਕਾਰੋਬਾਰ ‘ਚੋਂ ਮੋਟਾ ਪੈਸਾ ਕਮਾਇਆ ਹੈ।
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ
RELATED ARTICLES

