ਸੀਐਮ ਨਾਇਬ ਸਿੰਘ ਸੈਣੀ ਨੇ ਕੈਨੇਡਾ ਦੇ ਰਾਜਦੂਤ ਨਾਲ ਕੀਤੀ ਮੀਟਿੰਗ
ਚੰਡੀਗੜ੍ਹ : ਹਰਿਆਣਾ ਦੇ ਨੌਜਵਾਨਾਂ ਨੂੰ ਕੈਨੇਡਾ ਵਿਚ ਨੌਕਰੀਆਂ ‘ਚ ਪਹਿਲ ਦਿੱਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੈਨੇਡਾ ਦੇ ਰਾਜਦੂਤ ਕ੍ਰਿਸਟੋਫਰ ਕੂਟਰ ਨੇ ਇਸ ਨੂੰ ਲੈ ਕੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਇਸ ਦੌਰਾਨ ਹੋਰ ਵੀ ਕਈ ਮੁੱਦਿਆਂ ‘ਤੇ ਗੱਲਬਾਤ ਹੋਈ ਹੈ। ਸੰਤ ਕਬੀਰ ਕੁਟੀਰ ‘ਚ ਮੁੱਖ ਮੰਤਰੀ ਦੇ ਨਾਲ ਹੋਈ ਮੀਟਿੰਗ ਦਾ ਉਦੇਸ਼ ਹਰਿਆਣਾ ਨਾਲ ਨਵੇਂ ਸਮਾਜਿਕ ਅਤੇ ਪਰਿਵਾਰਕ ਰਿਸ਼ਤੇ ਵਧਾਉਣਾ ਸੀ। ਮੀਟਿੰਗ ‘ਚ ਇਹ ਤੈਅ ਕੀਤਾ ਗਿਆ ਕਿ ਹਰਿਆਣਾ ਦੇ ਸਕਿੱਲਡ ਨੌਜਵਾਨਾਂ ਨੂੰ ਕੈਨੇਡਾ ਵਿਚ ਰੁਜ਼ਗਾਰ ਪ੍ਰਦਾਨ ਕਰਨ ਵਿਚ ਪਹਿਲ ਦਿੱਤੀ ਜਾਵੇਗੀ। ਰਾਜਦੂਤ ਕ੍ਰਿਸਟੋਫਰ ਕੂਟਰ ਨੇ ਮੁੱਖ ਮੰਤਰੀ ਸੈਣੀ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹਰਿਆਣਾ ਅਤੇ ਕੈਨੇਡਾ ਵਿਚਾਲੇ ਇਹ ਸਾਂਝੇਦਾਰੀ ਅੱਗੇ ਵਧੇਗੀ ਅਤੇ ਇਸਦਾ ਲਾਭ ਸੂਬੇ ਦੇ ਲੋਕਾਂ ਤੇ ਨੌਜਵਾਨਾਂ ਨੂੰ ਮਿਲੇਗਾ।
ਕੈਨੇਡਾ ‘ਚ ਹਰਿਆਣਾ ਦੇ ਨੌਜਵਾਨਾਂ ਨੂੰ ਨੌਕਰੀਆਂ ‘ਚ ਮਿਲੇਗੀ ਪਹਿਲ
RELATED ARTICLES

