18.7 C
Toronto
Tuesday, August 11, 2026
spot_img
Homeਹਫ਼ਤਾਵਾਰੀ ਫੇਰੀਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਮੰਗ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ ਗ੍ਰਹਿ ਮੰਤਰਾਲੇ ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਹੈ ਕਿ ਇਸ ਮਾਮਲੇ ਵਿਚ ਹੁਣ ਚੰਡੀਗੜ੍ਹ ਪ੍ਰਸ਼ਾਸਨ ਨਾਲ ਕਿਸੇ ਵੀ ਤਰ੍ਹਾਂ ਦੀ ਅੱਗੇ ਦੀ ਕਾਰਵਾਈ ਨਾ ਕੀਤੀ ਜਾਵੇ। ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਸੁਤੰਤਰ ਯੂਨੀਅਨ ਟੈਰੇਟਰੀ ਦਾ ਐਲਾਨ ਕਰਨ ਦੇ ਲਈ 131ਵੇਂ ਸੋਧ ਬਿੱਲ ਨੂੰ ਵਾਪਸ ਲੈਣ ਤੋਂ ਬਾਅਦ ਪੰਜਾਬ ਦੇ ਲਈ ਇਹ ਦੂਜਾ ਵੱਡਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਉਦੋਂ ਚਰਚਾ ਵਿਚ ਆਇਆ ਸੀ, ਜਦੋਂ ਜੁਲਾਈ 2022 ਵਿਚ ਜੈਪੁਰ ਵਿਚ ਹੋਈ ਉਤਰੀ ਜ਼ੋਨਲ ਕਾਊਂਸਲ ਦੀ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਉਪਲਬਧ ਕਰਵਾਉਣ ਦਾ ਐਲਾਨ ਕੀਤਾ ਸੀ।

 

RELATED ARTICLES
POPULAR POSTS