-9.5 C
Toronto
Friday, December 5, 2025
spot_img
Homeਹਫ਼ਤਾਵਾਰੀ ਫੇਰੀਕੈਨੇਡਾ-ਭਾਰਤ ਵਪਾਰ ਸਮਝੌਤੇ ਨਾਲ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ :...

ਕੈਨੇਡਾ-ਭਾਰਤ ਵਪਾਰ ਸਮਝੌਤੇ ਨਾਲ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ : ਪਟਨਾਇਕ

ਕੈਨੇਡਾ ‘ਚ ਭਾਰਤ ਦੇ ਹਾਈ ਕਮਿਸ਼ਨਰ ਨੇ ਪਤਨੀ ਸਮੇਤ ਗੁਰੂ ਘਰ ‘ਚ ਮੱਥਾ ਟੇਕਿਆ; ਪੱਗ ਨੂੰ ਸਿੱਖਾਂ ਦੀ ਸ਼ਾਨ ਦੱਸਿਆ
ਵਿਨੀਪੈੱਗ : ਕੈਨੇਡਾ ਵਿਚ ਭਾਰਤ ਦੇ ਨਵ ਨਿਯੁਕਤ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਲੰਘੇ ਦਿਨੀਂ ਆਪਣੀ ਪਤਨੀ ਪੂਨਮ ਪਟਨਾਇਕ ਸਮੇਤ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਮੱਥਾ ਟੇਕਿਆ। ਇਸ ਮੌਕੇ ਦੋਵਾਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਕਮੇਟੀ ਵੱਲੋਂ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪਟਨਾਇਕ ਨੇ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਦੌਰੇ ‘ਤੇ ਜਾ ਰਹੇ ਹਨ ਤੇ ਇਸ ਦੌਰਾਨ ਭਾਰਤ ਤੇ ਕੈਨੇਡਾ ਦਰਮਿਆਨ ਹੋਣ ਵਾਲੇ ਵਪਾਰ ਸਮਝੌਤੇ ਦਾ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਪੱਗ ਸਿੱਖਾਂ ਦੀ ਸ਼ਾਨ ਹੈ।
ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਕਮੇਟੀ ਦਫ਼ਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਨ ਵਿਚ ਸਿੱਖ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਸਿੱਖ ਭਾਈਚਾਰੇ ਪ੍ਰਤੀ ਬਹੁਤ ਸਤਿਕਾਰ ਹੈ। ਸਿੱਖ ਭਾਈਚਾਰੇ ਨੇ ਵਿਦੇਸ਼ਾਂ ਵਿਚ ਆਪਣੀ ਮਿਹਨਤ ਤੇ ਲਗਨ ਨਾਲ ਭਾਈਚਾਰੇ ਅਤੇ ਦੇਸ਼ ਦੇ ਮਾਣ ਸਨਮਾਨ ਵਿਚ ਭਾਰੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੱਗ ਸਰਦਾਰਾਂ ਦੀ ਸ਼ਾਨ ਹੈ ਤੇ ਪਗੜੀ ਕਾਰਨ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਕਿਸੇ ਸਿੱਖ ਨਾਲ ਨੌਕਰੀ ਲੈਣ ਸਮੇਂ ਵਿਤਕਰਾ ਨਹੀਂ ਹੋਣਾ ਚਾਹੀਦਾ।
ਦਿਨੇਸ਼ ਪਟਨਾਇਕ ਨੇ ਭਾਰਤ ਤੇ ਕੈਨੇਡਾ ਵਿਚਾਲੇ ਚੰਗੇ ਸਬੰਧਾਂ ਦੀ ਮੁੜ ਸ਼ੁਰੂਆਤ ਦੀ ਗੱਲ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿਚ ਦੋਵਾਂ ਮੁਲਕਾਂ ਵਿਚਾਲੇ ਵਿਆਪਕ ਵਪਾਰ ਸਮਝੌਤਾ ਹੋਣ ਨਾਲ ਦੋਵਾਂ ਮੁਲਕਾਂ ਦੇ ਨਾਗਰਿਕਾਂ ਨੂੰ ਭਾਰੀ ਲਾਭ ਮਿਲੇਗਾ ਤੇ ਸਬੰਧਾਂ ਵਿਚ ਵੀ ਮਜ਼ਬੂਤੀ ਆਏਗੀ। ਉਨ੍ਹਾਂ ਦੀ ਪਤਨੀ ਜੋ ਸਿੱਖ ਮੱਕੜ ਪਰਿਵਾਰ ਤੋਂ ਹਨ, ਨੇ ਕਮੇਟੀ ਮੈਂਬਰਾਂ ਨਾਲ ਪੰਜਾਬੀ ਵਿਚ ਸੋਹਣੀ ਗੱਲਬਾਤ ਕੀਤੀ। ਹਾਈ ਕਮਿਸ਼ਨਰ ਨੇ ਭਾਈਚਾਰੇ ਨੂੰ ਮਜ਼ਬੂਤ ਅਤੇ ਇਕਜੁੱਟ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਕੈਨੇਡਾ ਵਿੱਚ ਹਾਈ ਕਮਿਸ਼ਨ ਅਤੇ ਕੌਂਸੁਲੇਟ ਹਮੇਸ਼ਾ ਕਿਸੇ ਵੀ ਸਹਾਇਤਾ ਲਈ ਉਪਲਬਧ ਹਨ।
ਗੁਰਦੁਆਰਾ ਕਮੇਟੀ ਨੇ ਮਗਰੋਂ ਸਪੋਰਟਸ ਮੈਗਜ਼ੀਨ ਖੇਡ ਸੰਸਾਰ -2025 ਦਾ ਨਵਾਂ ਅੰਕ ਰਿਲੀਜ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਖ਼ਾਲਸਾ ਦੀਵਾਨ ਸੁਸਾਇਟੀ ਦੇ ਸਕੱਤਰ ਜਗਦੀਪ ਸਿੰਘ ਸੰਘੇੜਾ, ਰਣਜੀਤ ਸਿੰਘ ਹੇਅਰ ਤੇ ਹੋਰ ਵੀ ਸਨ। ਖੇਡ ਸੰਸਾਰ ਮੈਗਜ਼ੀਨ ਉੱਘੇ ਸਪੋਰਟਸ ਪ੍ਰਤੀਨਿਧ ਅਤੇ ਫ਼ੋਟੋਗਰਾਫ਼ਰ ਸੰਤੋਖ ਸਿੰਘ ਮੰਡੇਰ ਦੀ ਸੰਪਾਦਨਾ ਹੇਠ ਪਿਛਲੇ ਲੰਬੇ ਸਮੇਂ ਤੋਂ ਪ੍ਰਕਾਸ਼ਿਤ ਕੀਤਾ ਜਾ

RELATED ARTICLES
POPULAR POSTS