27.3 C
Toronto
Saturday, August 1, 2026
spot_img
HomeਕੈਨੇਡਾFrontਇੰਡੀਗੋ ਵਲੋਂ ਦਿੱਲੀ ਹਵਾਈ ਅੱਡੇ ਤੋਂ ਅੱਜ ਸਾਰੀਆਂ ਉਡਾਣਾਂ ਰੱਦ

ਇੰਡੀਗੋ ਵਲੋਂ ਦਿੱਲੀ ਹਵਾਈ ਅੱਡੇ ਤੋਂ ਅੱਜ ਸਾਰੀਆਂ ਉਡਾਣਾਂ ਰੱਦ


ਚੰਡੀਗੜ੍ਹ ਅਤੇ ਅੰਮਿ੍ਰਤਸਰ ਸਣੇ ਹੋਰ ਕਈ ਹਵਾਈ ਅੱਡਿਆਂ ’ਤੇ ਵੀ ਇੰਡੀਗੋ ਦੀਆਂ ਉਡਾਣਾਂ ਪ੍ਰਭਾਵਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਇੰਡੀਗੋ ਨੇ ਅੱਜ ਅੱਧੀ ਰਾਤ ਤੱਕ ਦਿੱਲੀ ਹਵਾਈ ਅੱਡੇ ਤੋਂ ਆਪਣੀਆਂ ਸਾਰੀਆਂ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਚੇਨਈ ਹਵਾਈ ਅੱਡੇ ਤੋਂ ਇਸ ਏਅਰਲਾਈਨ ਦੀਆਂ ਸਾਰੀਆਂ ਉਡਾਣਾਂ ਸ਼ਾਮ 6 ਵਜੇ ਤੱਕ ਰੱਦ ਕੀਤੀਆਂ ਗਈਆਂ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਕ ਉਡਾਣ ਰੱਦ ਹੋਣ ਤੋਂ ਬਾਅਦ ਅਗਲੀ ਉਡਾਣ ਤਿੰਨ ਤੋਂ ਚਾਰ ਗੁਣਾਂ ਮਹਿੰਗੀ ਮਿਲ ਰਹੀ ਹੈ। ਇਸਦੇ ਚੱਲਦਿਆਂ ਮੁਹਾਲੀ ਅਤੇ ਅੰਮਿ੍ਰਤਸਰ ਸਣੇ ਹੋਰ ਕਈ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਰਾਤ ਵੀ ਹਵਾਈ ਅੱਡਿਆਂ ’ਤੇ ਹੀ ਗੁਜ਼ਾਰਨੀ ਪਈ। ਜ਼ਿਕਰਯੋਗ ਹੈ ਕਿ ਇਹ ਏਅਰਲਾਈਨ ਮੁੱਖ ਤੌਰ ’ਤੇ ਚਾਲਕ ਦਲ ਦੀ ਘਾਟ ਨਾਲ ਜੂਝ ਰਹੀ ਹੈ। ਇਸਦੇ ਚੱਲਦਿਆਂ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਉਹ ਸਥਿਤੀ ਦੀ ਜਾਂਚ ਕਰ ਰਹੇ ਹਨ ਅਤੇ ਏਅਰਲਾਈਨ ਦੀਆਂ ਉਡਾਣਾਂ ਦਾ ਮੁਲਾਂਕਣ ਵੀ ਕਰ ਰਹੇ ਹਨ ਤਾਂ ਕਿ ਯਾਤਰੀਆਂ ਨੂੰ ਹੋਰ ਪ੍ਰੇਸ਼ਾਨੀ ਨਾ ਹੋਵੇ।

RELATED ARTICLES
POPULAR POSTS