
1980-81 ਦੀ ਵੋਟਰ ਲਿਸਟ ’ਚ ਗਲਤ ਤਰੀਕੇ ਨਾਲ ਨਾਮ ਜੁੜਵਾਉਣ ਦਾ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੋਨੀਆ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਉਸ ਪਟੀਸ਼ਨ ’ਤੇ ਆਇਆ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਕਿ ਸੋਨੀਆ ਦਾ ਨਾਮ 1980-81 ਦੀ ਵੋਟਰ ਲਿਸਟ ਵਿਚ ਗਲਤ ਤਰੀਕੇ ਨਾਲ ਜੋੜਿਆ ਗਿਆ ਸੀ। ਇਸ ਤੋਂ ਇਲਾਵਾ ਪਟੀਸ਼ਨ ਵਿਚ ਮੈਜਿਸਟਰੇਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿਚ ਸੋਨੀਆ ਗਾਂਧੀ ਦੇ ਖਿਲਾਫ ਦਾਇਰ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਹੁਣ ਅਗਲੀ ਸੁਣਵਾਈ 6 ਜਨਵਰੀ ਨੂੰ ਹੋਵੇਗੀ ਅਤੇ ਇਸ ਦੌਰਾਨ ਸੋਨੀਆ ਗਾਂਧੀ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਹੈ ਕਿ ਸੋਨੀਆ ਦਾ ਨਾਮ ਨਵੀਂ ਦਿੱਲੀ ਵਿਧਾਨ ਸਭਾ ਖੇਤਰ ਦੀ 1980 ਦੀ ਵੋਟਰ ਲਿਸਟ ਵਿਚ ਸੀ, ਜਦੋਂ ਕਿ ਉਹ ਭਾਰਤ ਦੀ ਨਾਗਰਿਕ ਅਪ੍ਰੈਲ 1983 ਵਿਚ ਬਣੀ ਹੈ।

