
19 ਡਰਾਈਵਰ ਤੇ ਕੰਡਕਟਰਾਂ ’ਤੇ ਕੇਸ ਦਰਜ ਕਰਨ ਦੀ ਸਿਫਾਰਸ਼
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪ੍ਰਸ਼ਾਸ਼ਨ ਨੇ ਇੰਡਸਟ੍ਰੀਅਲ ਏਰੀਏ ਦੇ ਡਿੱਪੂ ਨੰਬਰ 2 ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਵਾਲੇ ਸੀ.ਟੀ.ਯੂ. ਅਤੇ ਚੰਡੀਗੜ੍ਹ ਸਿਟੀ ਬੱਸ ਸਰਵਿਸ ਸੁਸਾਇਟੀ ਦੇ ਕਰਮਚਾਰੀਆਂ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਸਿਫਾਰਸ਼ ਕੀਤੀ ਹੈ। ਇਨ੍ਹਾਂ ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਅਤੇ ਪ੍ਰਦਰਸ਼ਨ ਕਾਰਨ ਲੋਕਲ ਅਤੇ ਟਰਾਈ ਸਿਟੀ ਰੂਟਾਂ ’ਤੇ ਬੱਸਾਂ ਦੇ ਰੂਟ ਪ੍ਰਭਾਵਿਤ ਹੋਣ ਨਾਲ ਸੈਂਕੜੇ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਹੈ। ਜਿਸ ਕਰਕੇ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਇਹ ਫੈਸਲਾ ਲਿਆ ਹੈ। ਸੀ.ਟੀ.ਯੂ. ਅਤੇ ਸਿਟੀ ਬੱਸ ਸਰਵਿਸ ਸੁਸਾਇਟੀ ਪ੍ਰਬੰਧਨ ਵਲੋਂ ਯੂ.ਟੀ. ਦੇ ਐਸ.ਐਸ.ਪੀ. ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ 14 ਨਵੰਬਰ 2025 ਦੇ ਨਿਰਦੇਸ਼ ਦੀ ਉਲੰਘਣਾ ਕੀਤੀ ਹੈ, ਜਿਸਦੇ ਤਹਿਤ ਛੇ ਮਹੀਨੇ ਤੱਕ ਕਿਸੇ ਵੀ ਪ੍ਰਕਾਰ ਦੀ ਹੜਤਾਲ ’ਤੇ ਪਾਬੰਦੀ ਲਗਾਈ ਗਈ ਸੀ।

