-12.6 C
Toronto
Monday, January 26, 2026
spot_img
HomeਕੈਨੇਡਾFront‘ਵੀਰ ਬਾਲ ਦਿਵਸ’ ਦਾ ਨਾਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ

‘ਵੀਰ ਬਾਲ ਦਿਵਸ’ ਦਾ ਨਾਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ


ਸੰਤ ਸੀਚੇਵਾਲ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੀਤੀ ਪਹਿਲਕਦਮੀ
ਜਲੰਧਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਭਾਰਤ ਸਰਕਾਰ ਵਲੋਂ ਕੌਮੀ ਪੱਧਰ ’ਤੇ ਮਨਾਏ ਜਾਂਦੇ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਲਈ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ’ਤੇ ਪਹਿਲਕਦਮੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਤੋਂ ਪਹਿਲਾਂ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ। ਸੰਤ ਸੀਚੇਵਾਲ ਹੋਰਾਂ ਨੇ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਇਸ ਕੌਮੀ ਸ਼ਹਾਦਤ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਸੀ ਤਾਂ ਉਸ ਦਿਨ ਤੋਂ ਹੀ ਸਿੱਖ ਭਾਈਚਾਰੇ ਵਲੋਂ ਇਤਰਾਜ਼ ਆਉਣੇ ਸ਼ੁਰੂ ਹੋ ਗਏ ਸਨ।

RELATED ARTICLES
POPULAR POSTS