-11.5 C
Toronto
Friday, January 16, 2026
spot_img
HomeਕੈਨੇਡਾFrontਪੰਜਾਬ ’ਚ ਕਾਂਗਰਸ ਦਾ ਕਲੇਸ਼ ਵਧਿਆ - ਪਿ੍ਰਅੰਕਾ ਗਾਂਧੀ ਨੂੰ ਮਿਲਣਗੇ ਨਵਜੋਤ...

ਪੰਜਾਬ ’ਚ ਕਾਂਗਰਸ ਦਾ ਕਲੇਸ਼ ਵਧਿਆ – ਪਿ੍ਰਅੰਕਾ ਗਾਂਧੀ ਨੂੰ ਮਿਲਣਗੇ ਨਵਜੋਤ ਸਿੰਘ ਸਿੱਧੂ


ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਕਲੇਸ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ 19 ਦਸੰਬਰ ਨੂੰ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। ਸਿੱਧੂ ਹਾਈਕਮਾਨ ਦੀ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਟਿੱਪਣੀ ਕੀਤੀ ਸੀ ਕਿ ਮੁੱਖ ਮੰਤਰੀ ਦੀ ਕੁਰਸੀ ਲੈਣ ਲਈ 500 ਕਰੋੜ ਰੁਪਏ ਦੇਣੇ ਪੈਂਦੇ ਹਨ। ਇਸੇ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ ਵੀ ਟਿੱਪਣੀਆਂ ਕੀਤੀਆਂ ਸਨ। ਡਾ. ਸਿੱਧੂ ਦੇ ਇਸ ਬਿਆਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਹਲਚਲ ਵਧ ਗਈ ਸੀ ਅਤੇ ਇਸ ਤੋਂ ਬਾਅਦ ਡਾ. ਸਿੱਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਧਰ ਦੂਜੇ ਪਾਸੇ ਰਾਜਾ ਵੜਿੰਗ ਵੀ ਦਿੱਲੀ ਪਹੁੰਚ ਗਏ ਅਤੇ ਉਨ੍ਹਾਂ ਨੇ ਵੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਹਨ।

RELATED ARTICLES
POPULAR POSTS