7.5 C
Toronto
Saturday, May 2, 2026
spot_img
HomeਕੈਨੇਡਾFrontਡੋਨਾਲਡ ਟਰੰਪ ਵਲੋਂ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ

ਡੋਨਾਲਡ ਟਰੰਪ ਵਲੋਂ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ


10 ਲੱਖ ਡਾਲਰ ਖਰਚ ਕੇ ਅਮਰੀਕਾ ’ਚ ਰਹਿਣ ਅਤੇ ਕੰਮ ਕਰਨ ਦੀ ਹੋਵੇਗੀ ਖੁੱਲ੍ਹ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਅਧਿਕਾਰਤ ਤੌਰ ’ਤੇ ਆਪਣਾ ‘ਗੋਲਡ ਕਾਰਡ’ ਵੀਜ਼ਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਗਰਾਮ ਤਹਿਤ ਗੈਰ-ਅਮਰੀਕੀ ਨਾਗਰਿਕਾਂ ਨੂੰ ਇਕ ਭਾਰੀ ਕੀਮਤ ਦੀ ਅਦਾਇਗੀ ਕਰਕੇ ਅਮਰੀਕਾ ਵਿਚ ਰਹਿਣ ਦੀ ਖੁੱਲ੍ਹ ਮਿਲੇਗੀ। ਦੱਸਿਆ ਗਿਆ ਕਿ ਪਿਛੋਕੜ ਦੀ ਜਾਂਚ ਜਾਂ ਜਾਂਚ ਅਮਲ ਵਿਚੋਂ ਲੰਘਣ ਤੋਂ ਬਾਅਦ ਬਿਨੇਕਾਰਾਂ ਨੂੰ ਵੀਜ਼ਾ ਪ੍ਰਾਪਤ ਕਰਨ ਲਈ 10 ਲੱਖ ਡਾਲਰ ਦਾ ਯੋਗਦਾਨ ਦੇਣਾ ਪਵੇਗਾ। ਵੈਬਸਾਈਟ ’ਤੇ ਅਪਲੋਡ ਜਾਣਕਾਰੀ ਵਿਚ ‘ਟਰੰਪ ਕਾਰਡ’ ਨੂੰ ਤੋਹਫਾ ਦੱਸਿਆ ਗਿਆ ਹੈ, ਜੋ ਗਰੀਨ ਕਾਰਡ ਵਾਂਗ ਹੈ ਅਤੇ ਇਹ ਅਮਰੀਕਾ ਵਿਚ ਰਹਿਣ ਅਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ। ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਗੈਰਕਾਨੂੰਨੀ ਪਰਵਾਸ ਖਿਲਾਫ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ ਅਤੇ ਅਮਰੀਕਾ ਵਿਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਲੱਖਾਂ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ।

RELATED ARTICLES
POPULAR POSTS