48 ਘੰਟਿਆਂ ‘ਚ ਹੋਰਡਿੰਗਾਂ ਤੋਂ ‘ਆਮ’ ਸ਼ਬਦ ਨੂੰ ਹਟਾਉਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਵਿਚ ਜਿੰਨੇ ਵੀ ਹੋਰਡਿੰਗ, ਡਿਸਪਲੇਅ, ਬੈਨਰ ਆਦਿ ਵਿਚ ਲਿਖੇ ‘ਆਮ’ ਸ਼ਬਦ ਨੂੰ ਹਟਾਇਆ ਜਾਂ ਢੱਕਿਆ ਜਾਵੇ। ਚੋਣ ਕਮਿਸ਼ਨ ਨੇ ਸਰਕਾਰ ਨੂੰ ਇਸ ਲਈ 48 ਘੰਟੇ ਦਾ ਸਮਾਂ ਦਿੱਤਾ ਹੈ।
ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਇਹ ਇਤਰਾਜ਼ ਦਰਜ ਕਰਵਾਇਆ ਸੀ ਕਿ ਦਿੱਲੀ ਸਰਕਾਰ ਦੀ ਯੋਜਨਾ ਆਮ ਆਦਮੀ ਮੁਹੱਲਾ ਕਲੀਨਕ ਤੇ ਆਮ ਆਦਮੀ ਬਾਈਪਾਸ ਐਕਸਪ੍ਰੈਸ ਆਦਿ ਤੋਂ ‘ਆਮ ਆਦਮੀ’ ਸ਼ਬਦ ਹਟਾਇਆ ਜਾਵੇ।
ਚਿੱਠੀ ਵਿਚ ਕਿਹਾ ਹੈ ਕਿ ਸਰਕਾਰੀ ਹੋਰਡਿੰਗ ‘ਤੇ ਆਮ ਆਦਮੀ ਸ਼ਬਦ ਲਿਖੇ ਜਾਣ ਨਾਲ ਆਮ ਆਦਮੀ ਪਾਰਟੀ ਦਾ ਪ੍ਰਚਾਰ ਹੋ ਰਿਹਾ ਹੈ। ਦਿੱਲੀ ਵਿਚ ਇਸ ਸਮੇਂ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਜਿਸ ਦੀ ਸਰੇਅਮ ਉਲੰਘਣਾ ਹੋ ਰਹੀ ਹੈ। ਚੇਤੇ ਰਹੇ ਕਿ ਦਿੱਲੀ ਨਗਰ ਨਿਗਮ ਲਈ 24 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …