Breaking News
Home / ਪੰਜਾਬ / ਨਸ਼ਿਆਂ ਕਾਰਨ ਸਭ ਤੋਂ ਵੱਧ ਨਿਪੁੰਸਕਤਾ ਪੰਜਾਬ ਵਿੱਚ

ਨਸ਼ਿਆਂ ਕਾਰਨ ਸਭ ਤੋਂ ਵੱਧ ਨਿਪੁੰਸਕਤਾ ਪੰਜਾਬ ਵਿੱਚ

hoshiarpur mapਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਉਘੀ ਲੇਖਿਕਾ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਨੂੰ ਬਚਾਉਣ ਲਈ ਹੰਭਲਾ ਨਾ ਮਾਰਿਆ ਗਿਆ ਤਾਂ ਆਉਣ ਵਾਲੇ ਡੇਢ ਦੋ ਦਹਾਕਿਆਂ ਤੱਕ ਨਾ ਪੰਜਾਬ ਅਸਲ ਪੰਜਾਬ ਰਹੇਗਾ, ਨਾ ਪੰਜਾਬੀ ਰਹੇਗੀ ਅਤੇ ਨਾ ਹੀ ਪੰਜਾਬੀਅਤ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਦੀ ਰਚਨਾ ਕਰਨ ਵਾਲਿਆਂ ਦੀ ਗਿਣਤੀ ਮਹਿਜ਼ 2 ਫ਼ੀਸਦੀ ਹੀ ਰਹਿ ਗਈ ਹੈ ਅਤੇ ਨਸ਼ਿਆਂ ਕਾਰਨ ਸਭ ਤੋਂ ਵੱਧ ਨਪੁੰਸਕ ਪੰਜਾਬ ਵਿੱਚ ਹਨ। ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ 70 ਫ਼ੀਸਦੀ ਤੋਂ ਵੱਧ ਲੜਕੇ ਤੇ 32 ਫ਼ੀਸਦੀ ਲੜਕੀਆਂ ਨਸ਼ਿਆਂ ਦੀ ਮਾਰ ਹੇਠ ਹਨ। ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਸਿਰਫ਼ 12 ਫ਼ੀਸਦੀ ਨੌਜਵਾਨਾਂ ਨੂੰ ਗੁਰਮੁਖੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਅਧਿਆਪਕ ਦੇ ਮੁਕਾਬਲੇ ਅੰਗਰੇਜ਼ੀ ਦੇ ਅਧਿਆਪਕ ਨੂੰ ਜਿੱਥੇ ਸਤਿਕਾਰ ਵੱਧ ਮਿਲਦਾ ਹੈ  ਤਨਖ਼ਾਹ ਵੀ ਵੱਧ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਰਸਰੀ ਤੋਂ ਚੌਥੀ ਜਮਾਤ ਤੱਕ ਆਪਣੇ ਸੱਭਿਆਚਾਰ ਤੇ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …