ਕਿਹਾ, ਭ੍ਰਿਸ਼ਟਚਾਰ ਕਰਨ ਵਾਲੇ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੀ ਨਵੀਂ ਕੈਪਟਨ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨੂੰ ਸੂਚਨਾ ਕੇਂਦਰ ਵਿਚ ਸਿਰੋਪਾਉ ਭੇਟ ਕੀਤਾ ਗਿਆ। ਸਿੱਧੂ ਵਲੋਂ ਜਲ੍ਹਿਆਂ ਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।
ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਦਸ ਨਹੂੰਆਂ ਦੀ ਕਿਰਤ ਕਰਦਾ ਹਾਂ ਅਤੇ ਮੈਂ ਪੁਰਾਣੀ ਸਰਕਾਰ ਵਾਂਗ ਪੰਜਾਬ ਰੋਡਵੇਜ਼ ਨੂੰ ਮਾਰ ਕੇ ਆਪਣੀਆਂ ਬੱਸਾਂ ਨਹੀਂ ਚਲਾਉਂਦਾ।ઠਸਿੱਧੂ ਨੇ ਕਿਹਾ ਕਿ ਜਿਹੜਾ ਵੀ ਅਫਸਰ ਭ੍ਰਿਸ਼ਟਾਚਾਰ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਪਿਲ ਦੇ ਸ਼ੋਅ ਬਾਰੇ ਉਨ੍ਹਾਂ ਕਿਹਾ ਕਿ ਉਹ ਉੱਥੇ ਮਹੀਨੇ ਵਿਚ ਚਾਰ ਦਿਨ ਜਾਂਦੇ ਹਨ ਤੇ ਇਸ ਨਾਲ ਉਨ੍ਹਾਂ ਦਾ ਕੰਮ ਪ੍ਰਭਾਵਿਤ ਨਹੀਂ ਹੁੰਦਾ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …