-14.4 C
Toronto
Friday, January 30, 2026
spot_img
Homeਪੰਜਾਬਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਦੇ ਸਪੀਕਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਦੇ ਸਪੀਕਰ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕਤਾ ਦਾ ਸੋਮਾ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਕੈਨੇਡਾ ਨਿਵਾਸੀ ਬਲਬੀਰ ਸਿੰਘ ਚੰਗਿਆੜਾ ਤੇ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਭਰਾ ਸੁਰਿੰਦਰਜੀਤ, ਪਤਨੀ ਸ੍ਰੀਮਤੀ ਇੰਦਰ ਚੌਹਾਨ ਅਤੇ ਬੇਟੀ ਅੰਮ੍ਰਿਤਾ ਚੌਹਾਨ ਆਦਿ ਮੌਜੂਦ ਸਨ।

RELATED ARTICLES
POPULAR POSTS