21.2 C
Toronto
Sunday, September 27, 2026
spot_img
HomeਕੈਨੇਡਾFrontਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ

ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਕੇਸ ਵਿਚ ਰਾਹਤ
ਦਿੱਲੀ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸੇ ਦੌਰਾਨ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਈਡੀ ਦੀ ਜਾਂਚ ਅਜੇ ਵੀ ਜਾਰੀ ਰਹਿ ਸਕਦੀ ਹੈ। ਧਿਆਨ ਰਹੇ ਕਿ ਈਡੀ ਨੇ ਪੀ.ਐਮ.ਐਲ.ਏ. ਤਹਿਤ ਗਾਂਧੀ ਪਰਿਵਾਰ ਅਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਕਿਹਾ ਗਿਆ ਹੈ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਨਰਿੰਦਰ ਮੋਦੀ ਸਰਕਾਰ ਦੀਆਂ ਗੈਰਕਾਨੂੰਨੀ ਕਾਰਵਾਈਆਂ ਪੂਰੀ ਤਰ੍ਹਾਂ ਬੇਨਕਾਬ ਹੋ ਗਈਆਂ ਹਨ। ਦੱਸਣਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲਾ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਦੀ ਇਕ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸੁਬਰਾਮਨੀਅਮ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ’ਤੇ ਏ.ਜੇ.ਐਲ. ਕੰਪਨੀ ਦੀ 2 ਹਜ਼ਾਰ ਕਰੋੜ ਰੁਪਏ ਦੀ ਸੰਪਤੀ ਹੜੱਪਣ ਦਾ ਇਲਜ਼ਾਮ ਲਗਾਇਆ ਸੀ।

RELATED ARTICLES
POPULAR POSTS