
ਐਨ.ਡੀ.ਏ. ਦੀ ਸਰਕਾਰ ’ਤੇ ਮਹਾਤਮਾ ਗਾਂਧੀ ਦਾ ਨਿਰਾਦਰ ਕਰਨ ਦੇ ਲੱਗ ਰਹੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਵਿਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਕੰਪਲੈਕਸ ਵਿਚ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ’ਤੇ ਮਹਾਤਮਾ ਗਾਂਧੀ ਦਾ ਨਿਰਾਦਰ ਕਰਨ ਦਾ ਇਲਜ਼ਾਮ ਲਗਾਇਆ ਅਤੇ ਇਸ ਬਿੱਲ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸਰਕਾਰ ਵਲੋਂ ਮਨਰੇਗਾ ਦੀ ਥਾਂ ਲੈਣ ਲਈ ਲੋਕ ਸਭਾ ’ਚ ਬਿੱਲ ਪੇਸ਼ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਦੀ ਸੰਸਦ ਮੈਂਬਰ ਪਿ੍ਰਅੰਕਾ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਕੋਲ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਕੇ ਅਤੇ ਇਸਦੀ ਥਾਂ ਨਵਾਂ ਬਿੱਲ ‘ਵਿਕਸਿਤ ਭਾਰਤ-ਜੀ ਰਾਮ ਜੀ’ ਲਿਆਂਦਾ ਜਾ ਰਿਹਾ ਹੈ।

