8 ਸਾਲ ਪੁਰਾਣੇ ਮਾਮਲੇ ‘ਚ ਹੁਣ ਸੁਖਬੀਰ ਨੂੰ ਪੇਸ਼ ਹੋਣਾ ਪਵੇਗਾ ਅਦਾਲਤ ‘ਚ
ਚੰਡੀਗੜ੍ਹ/ਬਿਊਰੋ ਨਿਊਜ਼ : 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਸੁਖਬੀਰ ਬਾਦਲ ਦੇ ਅਦਾਲਤ ਵਿਚ ਪੇਸ਼ ਨਾ ਹੋਣ ‘ਤੇ ਮਾਨਯੋਗ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਰਾਹੁਲ ਗਰਗ ਨੇ ਇਹ ਕਾਰਵਾਈ ਕੀਤੀ ਹੈ। ਧਿਆਨ ਰਹੇ ਕਿ ਇਹ ਮਾਮਲਾ 2017 ‘ਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਾਜਿੰਦਰਪਾਲ ਸਿੰਘ ਵਲੋਂ ਦਾਇਰ ਸ਼ਿਕਾਇਤ ਨਾਲ ਜੁੜਿਆ ਹੈ। ਇਹ ਕੇਸ ਆਈ.ਪੀ.ਸੀ. ਦੀ ਧਾਰਾ 499 ਤਹਿਤ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ 2026 ਨੂੰ ਤੈਅ ਕੀਤੀ ਹੈ।

