ਅੰਮ੍ਰਿਤਸਰ : ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ઠਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਜਾਰੀ ਹੋਈ 440 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ ਦੀ ਵੰਡ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸਿੱਖ ਕਤਲੇਆਮ ਵਿੱਚ ਪ੍ਰਭਾਵਿਤ ਹੋਏ ਕਰੀਬ 22 ਹਜ਼ਾਰ ਸਿੱਖ ਪਰਿਵਾਰ ਪੰਜਾਬ ਵਿੱਚ ਆਏ ਸਨ, ਜਿਨ੍ਹਾਂ ਵਿੱਚੋਂ 15 ਹਜ਼ਾਰ ਪਰਿਵਾਰ ਲੁਧਿਆਣਾ ਵਿੱਚ ਠਹਿਰੇ ਸਨ। ਜੂਨ 2006 ਵਿੱਚ ਉਸ ਵੇਲੇ ਦੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪੀੜਤਾਂ ਵਾਸਤੇ ਦੋ ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 440 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਮਗਰੋਂ ਅਕਾਲੀ ਸਰਕਾਰ ਵੇਲੇ ਵੰਡੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਹ ਗ੍ਰਾਂਟ ਅਸਲ ਪੀੜਤਾਂ ਨੂੰ ਨਹੀਂ ਮਿਲੀ ਹੈ ਅਤੇ ਇਸ ਵਿਚ ਵੱਡਾ ਘਪਲਾ ਕੀਤਾ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਜਾਅਲੀ ਕਾਰਡ ਬਣਵਾ ਕੇ ਇਹ ਗਰਾਂਟ ਖੁਰਦ-ਬੁਰਦ ਕੀਤੀ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …