11 C
Toronto
Thursday, October 8, 2026
spot_img
Homeਭਾਰਤਲੋਕ ਸਭਾ ਵਿਚ ਪਾਸ ਹੋਇਆ 'ਜੀ ਰਾਮ ਜੀ' ਬਿੱਲ

ਲੋਕ ਸਭਾ ਵਿਚ ਪਾਸ ਹੋਇਆ ‘ਜੀ ਰਾਮ ਜੀ’ ਬਿੱਲ

ਲੋਕ ਸਭਾ ਵਿਚ ਪਾਸ ਹੋਇਆ ‘ਜੀ ਰਾਮ ਜੀ’ ਬਿੱਲਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ 2025 ਨੂੰ ਵੀਰਵਾਰ ਨੂੰ ਮਨਜੂਰੀ ਦੇ ਦਿੱਤੀ ਗਈ। ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਬਿੱਲ ‘ਤੇ ਚਰਚਾ ਦਾ ਜਵਾਬ ਦਿੱਤੇ ਜਾਣ ਤੋਂ ਬਾਅਦ ਸਦਨ ਨੇ ਇਸ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਬਿੱਲ ਪਾਸ ਹੁੰਦੇ ਹੀ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਸਦਨ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਸ ਬਿੱਲ ‘ਤੇ ਲੰਘੀ ਅੱਧੀ ਰਾਤ ਤੋਂ ਬਾਅਦ ਚਰਚਾ ਸਮਾਪਤ ਹੋਈ ਸੀ ਅਤੇ ਇਸ ਚਰਚਾ ਵਿਚ 99 ਸੰਸਦ ਮੈਂਬਰਾਂ ਨੇ ਹਿੱਸਾ ਲਿਆ ਸੀ। ਇਹ ਨਵਾਂ ਕਾਨੂੰਨ 20 ਸਾਲ ਪੁਰਾਣੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਦੀ ਥਾਂ ਲਵੇਗਾ। ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ‘ਵਿਕਸਤ ਭਾਰਤ-ਜੀ ਰਾਮ ਜੀ’ ਬਿੱਲ ਨੂੰ ਗਰੀਬਾਂ ਦੇ ਖਿਲਾਫ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਦਾ ਵਿਰੋਧ ਕਰਦੇ ਹਾਂ ਅਤੇ ਕਰਦੇ ਰਹਾਂਗੇ।

 

RELATED ARTICLES

POPULAR POSTS