24 C
Toronto
Tuesday, August 25, 2026
spot_img
HomeਕੈਨੇਡਾFrontਸ਼ੇਖ ਹਸੀਨਾ ਦੇ ਵਿਰੋਧੀ ਆਗੂ ਹਾਦੀ ਦੀ ਮੌਤ - ਬੰਗਲਾਦੇਸ਼ ’ਚ ਮਾਹੌਲ...

ਸ਼ੇਖ ਹਸੀਨਾ ਦੇ ਵਿਰੋਧੀ ਆਗੂ ਹਾਦੀ ਦੀ ਮੌਤ – ਬੰਗਲਾਦੇਸ਼ ’ਚ ਮਾਹੌਲ ਬਣਿਆ ਤਣਾਅ ਪੂਰਨ

ਸ਼ੇਖ ਹਸੀਨਾ ਦੇ ਵਿਰੋਧੀ ਆਗੂ ਹਾਦੀ ਦੀ ਮੌਤ – ਬੰਗਲਾਦੇਸ਼ ’ਚ ਮਾਹੌਲ ਬਣਿਆ ਤਣਾਅ ਪੂਰਨ
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਵਿਰੋਧੀ ਨੇਤਾ ਉਸਮਾਨ ਹਾਦੀ ਦੀ ਵੀਰਵਾਰ ਰਾਤ ਨੂੰ ਮੌਤ ਹੋ ਗਈ। ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਵਿਚ ਹਾਲਾਤ ਵਿਗੜ ਗਏ ਹਨ ਅਤੇ ਕਈ ਥਾਵਾਂ ’ਤੇ ਹਿੰਸਾ ਵੀ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੇ ਵੱਡੇ ਅਖਬਾਰਾਂ ਦੇ ਦਫਤਰਾਂ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਕਈ ਥਾਵਾਂ ’ਤੇ ਅਗਜ਼ਨੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਜ਼ਿਕਰਯੋਗ ਹੈ ਕਿ ਹਾਦੀ 12 ਫਰਵਰੀ 2026 ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਉਮੀਦਵਾਰ ਵੀ ਸੀ। ਪਿਛਲੇ ਹਫਤੇ ਢਾਕਾ ਦੇ ਬਿਜੋਏਨਗਰ ਇਲਾਕੇ ਵਿਚ ਚੋਣ ਪ੍ਰਚਾਰ ਦੌਰਾਨ ਹਮਲਾਵਰਾਂ ਨੇ ਉਸਦੇ ਸਿਰ ਵਿਚ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਹਾਦੀ 2024 ਦੇ ਵਿਦਿਆਰਥੀ ਅੰਦੋਲਨ ਦੇ ਪ੍ਰਮੁੱਖ ਆਗੂਆਂ ਵਿਚੋਂ ਇਕ ਸੀ।

RELATED ARTICLES
POPULAR POSTS