23 C
Toronto
Sunday, August 16, 2026
spot_img
HomeਕੈਨੇਡਾFrontਦਿੱਲੀ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਜ਼ੋਰਦਾਰ...

ਦਿੱਲੀ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ

ਦਿੱਲੀ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ
ਬੰਗਲਾਦੇਸ਼ ’ਚ ਹਿੰਦੂ ਨੌਜਵਾਨ ਦੀ ਹੱਤਿਆ ਦਾ ਮਾਮਲਾ ਗਰਮਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਬੰਗਲਾਦੇਸ਼ ਵਿਚ ਹਿੰਦੂ ਨੌਜਵਾਨ ਦੀ ਹੋਈ ਹੱਤਿਆ ਦੇ ਖਿਲਾਫ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਦਿੱਲੀ ਵਿਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਦੀ ਮੰਗ ਕਰ ਰਹੇ ਹਨ। ਧਿਆਨ ਰਹੇ ਕਿ ਬੰਗਲਾਦੇਸ਼ ਵਿਚ ਲੰਘੀ 18 ਦਸੰਬਰ ਦੀ ਰਾਤ ਸਮੇਂ ਹਿੰਦੂ ਨੌਜਵਾਨ ਦੀਪੂ ਚੰਦ ਦੀ ਹੱਤਿਆ ਕਰ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪਹਿਲਾਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੀਪੂ ਚੰਦ ਨੇ ਫੇਸਬੁੱਕ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਟਿੱਪਣੀ ਕੀਤੀ ਸੀ, ਪਰ ਸ਼ੁਰੂਆਤੀ ਜਾਂਚ ਵਿਚ ਇਸਦਾ ਕੋਈ ਸਬੂਤ ਨਹੀਂ ਮਿਲਿਆ। ਉਧਰ ਦੂਜੇ ਪਾਸੇ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹਾਈ ਕਮਿਸ਼ਨ ਨੂੰ ਬੁਲਾ ਲਿਆ ਹੈ। ਦੱਸਣਯੋਗ ਹੈ ਕਿ ਬੰਗਲਾਦੇਸ਼ ਵਿਚ ਵਿਦਿਆਰਥੀ ਆਗੂ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਅਤੇ ਫਿਰ ਦੀਪੂ ਚੰਦ ਦੀ ਮੌਬ ਲਿਚਿੰਗ ਨੂੰ ਲੈ ਕੇ ਦੋਵੇਂ ਦੇਸ਼ਾਂ ਵਿਚ ਰਿਸ਼ਤੇ ਵਿਗੜਦੇ ਜਾ ਰਹੇ ਹਨ।

RELATED ARTICLES
POPULAR POSTS