
ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਬਣੀ ਵੱਡੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀਆਂ ਦੋ ਮਹਿਲਾ ਕੌਂਸਲਰ ਸੁਮਨ ਦੇਵੀ ਅਤੇ ਪੂਨਮ ਦੇਵੀ ਭਾਜਪਾ ਵਿਚ ਸ਼ਾਮਲ ਹੋ ਗਈਆਂ। ਭਾਰਤੀ ਜਨਤਾ ਪਾਰਟੀ ਦੀ ਸਾਬਕਾ ਮੇਅਰ ਸਰਬਜੀਤ ਕੌਰ, ਉਨ੍ਹਾਂ ਦੇ ਪਤੀ ਕਾਲਾ ਅਤੇ ਭਾਜਪਾ ਕੌਂਸਲਰ ਕੰਵਰ ਰਾਣਾ ਦੀ ਮੌਜੂਦਗੀ ਵਿਚ ਇਨ੍ਹਾਂ ਦੋਵੇਂ ਕੌਂਸਲਰਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਇਨ੍ਹਾਂ ਦੋਵੇਂ ਕੌਂਸਲਰਾਂ ਸੁਮਨ ਦੇਵੀ ਅਤੇ ਪੂਨਮ ਦੇਵੀ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ, ਹੁਣ ਨਗਰ ਨਿਗਮ ਵਿਚ ਭਾਜਪਾ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਜਨਵਰੀ ਵਿਚ ਚੰਡੀਗੜ੍ਹ ’ਚ ਮੇਅਰ ਦੀ ਚੋਣ ਹੋਣੀ ਹੈ।

