ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਮਗਨਰੇਗਾ ਦਾ ਨਾਮ ਬਦਲਣ ਅਤੇ ਬੁਨਿਆਦੀ ਢਾਂਚੇ ਵਿਚ ਕੀਤੇ ਬਦਲਾਅ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵਿਸ਼ੇਸ਼ ਇਜਲਾਸ ਆਉਂਦੀ 30 ਦਸੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੂਬਾ ਸਰਕਾਰ ਦੀ ਸਿਫਾਰਸ਼ ‘ਤੇ ਬੁਲਾਏ ਗਏ ਇਸ ਇਜਲਾਸ ਵਿਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।

