14.7 C
Toronto
Friday, September 11, 2026
spot_img
Homeਹਫ਼ਤਾਵਾਰੀ ਫੇਰੀਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਦਿਹਾਂਤ

ਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਦਿਹਾਂਤ

ਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਦਿਹਾਂਤਜਲੰਧਰ : ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਗਾਇਕ ਪੂਰਨ ਸ਼ਾਹਕੋਟੀ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹਨਾਂ ਦੀ ਉਮਰ 72 ਸਾਲ ਸੀ। ਮਰਹੂਮ ਉਸਤਾਦ ਪੂਰਨ ਸ਼ਾਹਕੋਟੀ ਸੂਬੇ ਦੇ ਰਾਜ ਗਾਇਕ ਹੰਸ ਰਾਜ ਹੰਸ ਦੇ ਸੰਗੀਤ ਗੁਰੂ ਸਨ। ਉਸਤਾਦ ਪੂਰਨ ਸ਼ਾਹਕੋਟੀ ਦੀ ਮੌਤ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕ ਤੇ ਕਲਾਕਾਰਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਸਤਾਦ ਪੂਰਨ ਸ਼ਾਹਕੋਟੀ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਬਹੁਤ ਵੱਡਾ ਆਦਰ ਤੇ ਮਾਣ ਹਾਸਲ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੌਰਾਨ ਮਾਸਟਰ ਸਲੀਮ, ਹੰਸ ਰਾਜ ਹੰਸ ਅਤੇ ਸਾਬਰਕੋਟੀ ਵਰਗੇ ਕਈ ਮਸ਼ਹੂਰ ਗਾਇਕਾਂ ਨੂੰ ਤਰਾਸ਼ ਕੇ ਪੰਜਾਬੀ ਸੰਗੀਤ ਨੂੰ ਨਵੀਂ ਪਹਿਚਾਣ ਦਿੱਤੀ।

RELATED ARTICLES
POPULAR POSTS