26.1 C
Toronto
Wednesday, June 3, 2026
spot_img
Homeਹਫ਼ਤਾਵਾਰੀ ਫੇਰੀਪੰਜਾਬ 'ਚ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫਤ...

ਪੰਜਾਬ ‘ਚ ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ

ਸੀਐਮ ਭਗਵੰਤ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਦਿੱਤੀ ਹਰੀ ਝੰਡੀ,ਜਨਵਰੀ ਤੋਂ ਹੋਵੇਗੀ ਸ਼ੁਰੂਆਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਨਵੇਂ ਸਾਲ ‘ਤੇ ਵੱਡੀ ਰਾਹਤ ਦਿੰਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਆਉਂਦੇ ਜਨਵਰੀ ਮਹੀਨੇ ਤੋਂ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵੀਰਵਾਰ ਨੂੰ ਸਿਹਤ ਵਿਭਾਗ ਦੀ ਮੀਟਿੰਗ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਯੋਜਨਾ ਦੇ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣੇਗਾ ਜਿੱਥੇ ਬਿਨਾਂ ਕਿਸੇ ਭੇਦਭਾਵ ਦੇ ਹਰ ਪਰਿਵਾਰ ਨੂੰ ਇੰਨੀ ਵੱਡੀ ਰਾਸ਼ੀ ਦਾ ਕੈਸ਼ਲੈਸ ਇਲਾਜ ਮਿਲੇਗਾ। ਇਸ ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਵਿੱਚ ਪਾਤਰਤਾ ਲਈ ਆਮਦਨ ਦੀ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਵਸਨੀਕ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ। ਇਸ ਕਦਮ ਦਾ ਮੁੱਖ ਉਦੇਸ਼ ਲੋਕਾਂ ‘ਤੇ ਇਲਾਜ ਦੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਅਤੇ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣਾ ਹੈ। ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਵਧਾ ਕੇ ਦੁੱਗਣਾ ਯਾਨੀ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਯੋਜਨਾ ਦੇ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਸਕੇਗਾ। ਇਸ ਵਿੱਚ ਗੰਭੀਰ ਬਿਮਾਰੀਆਂ, ਸਰਜਰੀ, ਆਈ.ਸੀ.ਯੂ. ਕੇਅਰ ਅਤੇ ਜੀਵਨ ਰੱਖਿਅਕ ਇਲਾਜਾਂ ਨੂੰ ਸ਼ਾਮਲ ਕੀਤਾ ਗਿਆ ਹੈ।

RELATED ARTICLES
POPULAR POSTS