9.2 C
Toronto
Monday, October 26, 2026
spot_img
HomeਕੈਨੇਡਾFrontਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ - ਸਿਹਤ ਵਿਭਾਗ ਨੇ ਵੀ...

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ – ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਕੀਤਾ ਸੁਚੇਤ

ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ – ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਕੀਤਾ ਸੁਚੇਤ
ਚੰਡੀਗੜ੍ਹ/ਬਿਊਰੋ ਨਿਊਜ਼
ਸਰਦੀਆਂ ਦਾ ਮੌਸਮ ਸਿਖਰ ’ਤੇ ਹੋਣ ਦੇ ਨਾਲ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਰਹੇ। ਸਥਾਨਕ ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਨਾਰਨੌਲ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਅੰਮਿ੍ਰਤਸਰ ਵਿੱਚ ਘੱਟੋ-ਘੱਟ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਆਮ ਨਾਲੋਂ 5 ਡਿਗਰੀ ਜ਼ਿਆਦਾ ਹੈ, ਜਦਕਿ ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.4 ਅਤੇ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ ਦੋ ਡਿਗਰੀ ਵੱਧ ਹੈ। ਇਸਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਇਸ ਠੰਡ ਦੇ ਮੌਸਮ ਵਿਚ ਬਗੈਰ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਇਆ ਜਾਵੇ ਅਤੇ ਆਪਣੀ ਸਿਹਤ ਦਾ ਧਿਆਨ ਰੱਖਿਆ ਜਾਵੇ।

RELATED ARTICLES
POPULAR POSTS