19.8 C
Toronto
Sunday, June 28, 2026
spot_img
HomeਕੈਨੇਡਾFrontਭਾਰਤ ਭਰ ’ਚ 768 ਥਾਵਾਂ ’ਤੇ ਮਨਾਇਆ ਗਿਆ ਵੀਰ ਬਾਲ ਦਿਵਸ -...

ਭਾਰਤ ਭਰ ’ਚ 768 ਥਾਵਾਂ ’ਤੇ ਮਨਾਇਆ ਗਿਆ ਵੀਰ ਬਾਲ ਦਿਵਸ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੀਤਾ ਸੰਬੋਧਨ


ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅੱਜ 768 ਥਾਵਾਂ ’ਤੇ  ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ‘ਵੀਰ ਬਾਲ ਦਿਵਸ’ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ‘ਵੀਰ ਬਾਲ ਦਿਵਸ’ ਦੇ ਰਾਸ਼ਟਰੀ ਸਮਾਗਮ ਵਿਚ ਹਿੱਸਾ ਲਿਆ ਤੇ ਬੱਚਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਅੱਜ ਦੇਸ਼ ਭਰ ਵਿਚ ‘ਵੀਰ ਬਾਲ ਦਿਵਸ’ ਮਨਾਇਆ ਗਿਆ। ਪੀਐਮ ਨੇ ਕਿਹਾ ਕਿ ਅਸੀਂ ਉਨ੍ਹਾਂ ਬਹਾਦਰ ਸਾਹਿਬਜ਼ਦਿਆਂ ਨੂੰ ਯਾਦ ਕਰ ਰਹੇ ਹਾਂ, ਜੋ ਭਾਰਤ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਅਦੁੱਤੀ ਸ਼ਹਾਦਤ ਦੀ ਮਿਸਾਲ ਹਨ, ਜੋ ਪੂਰੇ ਮੁਗਲ ਸਮਰਾਟ ਅੱਗੇ ਚਟਾਨ ਵਾਂਗ ਖੜ੍ਹੇ ਰਹੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਤੋਂ ਪ੍ਰੇਰਿਤ ਹੋ ਕੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣਾ ਸ਼ੁਰੂ ਕੀਤਾ ਹੈ।

RELATED ARTICLES
POPULAR POSTS