14.3 C
Toronto
Thursday, April 9, 2026
spot_img
HomeਕੈਨੇਡਾFrontਗਾਇਬ ਹੋਏ 328 ਸਰੂਪਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ...

ਗਾਇਬ ਹੋਏ 328 ਸਰੂਪਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪ੍ਰੈਸ ਕਾਨਫਰੰਸ


ਕਿਹਾ : ਅਸੀਂ ਸੱਚ ਸਾਹਮਣੇ ਲਿਆਉਣ ਦੀ ਕਰ ਰਹੇ ਹਾਂ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਸਰੂੁਪਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਸੀਐਮ ਨੇ ਦੱਸਿਆ ਕਿ ਸਾਨੂੰ ਕਈ ਸਿੱਖ ਸੰਸਥਾਵਾਂ ਨੇ ਕਿਹਾ ਕਿ ਸਰੂਪ ਕਿੱਥੇ ਹਨ, ਇਸ ਬਾਰੇ ਪਤਾ ਕਰੋ ਅਤੇ ਅਸੀਂ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੱਚ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਪਰ ਸ਼ੋ੍ਰਮਣੀ ਕਮੇਟੀ ਨੇ ਇਸ ਤੋਂ ਆਪਣਾ ਪੱਲਾ ਝਾੜ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਇਸ ਨੂੰ ਲੈ ਕੇ ਐਸ.ਆਈ.ਟੀ. ਬਣਾਈ ਹੈ ਤਾਂ ਜੋ ਨਿਰਪੱਖ ਤਰੀਕੇ ਨਾਲ ਇਸਦੀ ਜਾਂਚ ਹੋ ਸਕੇ ਅਤੇ ਪਤਾ ਲੱਗ ਸਕੇ ਕਿ ਕੌਣ-ਕੌਣ ਇਸ ਵਿਚ ਦੋਸ਼ੀ ਹਨ।  ਸੀਐਮ ਮਾਨ ਨੇ ਜਥੇਦਾਰ ਦੀ ਨਿਯੁਕਤੀ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਜਥੇਦਾਰ ਦੀ ਨਿਯੁਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਿਨਾਂ ਕੀਤੀ ਗਈ ਤੇ ਅੱਧੀਆਂ ਸੰਸਥਾਵਾਂ ਨੇ ਅਜੇ ਤੱਕ ਉਨ੍ਹਾਂ ਨੂੰ ਜਥੇਦਾਰ ਵਜੋਂ ਪ੍ਰਵਾਨਗੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿੰਦਰ ਸਿੰਘ ਕੋਹਲੀ ਦੀ ਚਾਰਟਰਡ ਅਕਾਊਂਟੈਂਟ ਦੀ ਭੂਮਿਕਾ ’ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਕੋਹਲੀ ਨੂੰ ਐਸ.ਜੀ.ਪੀ.ਸੀ. ਵਲੋਂ ਕਰੋੜਾਂ ਰੁਪਏ ਦੀ ਤਨਖਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਤਿੰਦਰ ਸਿੰਘ ਕੋਹਲੀ, ਸੁਖਬੀਰ ਸਿੰਘ ਬਾਦਲ ਦਾ ਕੰਮ ਵੀ ਦੇਖਦੇ ਸਨ।

RELATED ARTICLES
POPULAR POSTS