ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਟੀਮ ਦੇ ਬੱਲੇਬਾਜ਼ ਅਤੇ ਆਈਪੀਐਲ ‘ਚ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਗੌਤਮ ਗੰਭੀਰ ਸ਼ਨੀਵਾਰ ਨੂੰ ਆਪਣੀ ਪਤਨੀ ਨਤਾਸ਼ਾ ਅਤੇ ਬੇਟੀ ਆਜੀਨ ਗੰਭੀਰ ਦੇ ਨਾਲ ਦਰਬਾਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ। ਗੌਤਮ ਗੰਭੀਰ ਨੇ ਦਰਬਾਰ ਸਾਹਿਬ ‘ਚ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਵੀ ਕੀਤੀ। ਇਸ ਤੋਂ ਇਲਾਵਾ ਗੰਭੀਰ ਨੇ ਪਤਨੀ ਸਮੇਤ ਪਰਿਕਰਮਾ ਦੀ ਧੁਆਈ ‘ਚ ਵੀ ਸੇਵਾ ਕੀਤੀ।
ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕ ਕੇ ਉਨ੍ਹਾਂ ਨੇ ਕੋਲਕਾਤਾ ਨਾਈਟ ਰਾਈਡਰਜ਼ ਦੀ ਜਿੱਤ ਦੀ ਕਾਮਨਾ ਕੀਤੀ। ਮੱਥਾ ਟੇਕਣ ਤੋਂ ਬਾਅਦ ਗੌਤਮ ਗੰਭੀਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਉਹ ਇਥੇ ਮੱਥਾ ਟੇਕਣ ਦੇ ਲਈ ਆਏ ਸਨ ਤਾਂ ਉਨ੍ਹਾਂ ਦੀ ਇੱਛਾ ਸੀ ਕਿ ਉਹ ਦੁਬਾਰਾ ਜ਼ਰੂਰ ਮੱਥਾ ਟੇਕਣ ਦੇ ਲਈ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਣਗੇ। ਇਥੇ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …