20.7 C
Toronto
Tuesday, July 7, 2026
spot_img
HomeਕੈਨੇਡਾFrontਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲਿਸ ਦਾ ਨਿਵੇਕਲਾ ‘ਸੱਦਾ ਪੱਤਰ’

ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲਿਸ ਦਾ ਨਿਵੇਕਲਾ ‘ਸੱਦਾ ਪੱਤਰ’


ਕਾਨੂੰਨ ਤੋੜਨ ਵਾਲਿਆਂ ਦੀ ਹੋਵੇਗੀ ‘ਖਾਸ ਮਹਿਮਾਨ ਨਿਵਾਜ਼ੀ’
ਚੰਡੀਗੜ੍ਹ/ਬਿਊਰੋ ਨਿਊਜ਼
ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ ਅਤੇ ਨਿਵੇਕਲਾ ਸੱਦਾ ਪੱਤਰ ਜਾਰੀ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਖਾਸ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪੁਲਿਸ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਇਸ ਨਿਵੇਕਲੇ ਸੱਦਾ ਪੱਤਰ ਵਿੱਚ ਪੰਜਾਬ ਪੁਲਿਸ ਨੇ ‘ਵਿਸ਼ੇਸ਼ ਆਫਰਾਂ’ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਜੇ ਕੋਈ ਵਿਅਕਤੀ ਨਵੇਂ ਸਾਲ ਦੀ ਰਾਤ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ, ਜਨਤਕ ਥਾਵਾਂ ’ਤੇ ਹੰਗਾਮਾ ਕਰਦਾ ਹੈ, ਸੜਕਾਂ ’ਤੇ ਲੜਾਈ-ਝਗੜਾ ਕਰਦਾ ਹੈ ਜਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਦਾ ਪਾਇਆ ਗਿਆ ਤਾਂ ਉਸ ਲਈ ਉਨ੍ਹਾਂ ਕੋਲ ਕੁਝ ਖਾਸ ਤੋਹਫੇ ਹਨ। ਪੰਜਾਬ ਪੁਲਿਸ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੇ ਹੋਏ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੀ ਨਵੇਂ ਸਾਲ ਦੀ ਰਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ 112 ਨੰਬਰ ਡਾਇਲ ਕਰਕੇ ਪੁਲਿਸ ਨੂੰ ਸੂੁਚਿਤ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS