20.1 C
Toronto
Thursday, August 27, 2026
spot_img
HomeਕੈਨੇਡਾFrontਪੰਜਾਬ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ - ਦਿੱਲੀ...

ਪੰਜਾਬ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ – ਦਿੱਲੀ ਹਵਾਈ ਅੱਡੇ ’ਤੇ ਕਈ ਉਡਾਣਾਂ ਰੱਦ

ਪੰਜਾਬ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ – ਦਿੱਲੀ ਹਵਾਈ ਅੱਡੇ ’ਤੇ ਕਈ ਉਡਾਣਾਂ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਸਣੇ ਸਮੁੱਚੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅੱਜ ਬੁੱਧਵਾਰ ਨੂੰ ਸੰਘਣੀ ਧੁੰਦ ਦੇ ਕਾਰਨ ਦਿੱਲੀ ਦੇ ਹਵਾਈ ਅੱਡੇ ’ਤੇ ਕਈ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਕਈ ਉਡਾਣਾਂ ਵਿਚ ਦੇਰੀ ਹੋਈ ਹੈ। ਇਸਦੇ ਚੱਲਦਿਆਂ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਓਰੈਂਜ ਅਲਰਟ ਜਾਰੀ ਕਰਨਾ ਪਿਆ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਹੈ। ਇਸਦੇ ਚੱਲਦਿਆਂ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਬਿਨਾ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ ਲਈ ਕਿਹਾ ਹੈ।

RELATED ARTICLES
POPULAR POSTS