21.2 C
Toronto
Thursday, May 28, 2026
spot_img
HomeਕੈਨੇਡਾFrontਠੰਡ ਕਾਰਨ 7 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ -...

ਠੰਡ ਕਾਰਨ 7 ਜਨਵਰੀ ਤੱਕ ਪੰਜਾਬ ਦੇ ਸਾਰੇ ਸਕੂਲ ਰਹਿਣਗੇ ਬੰਦ – ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ


ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਸੂਬੇ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕੀਤੀ ਹੈ। ਧਿਆਨ ਰਹੇ ਕਿ ਮੌਸਮ ਵਿਭਾਗ ਵਲੋਂ ਵੀ ਠੰਡ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਰਕੇ ਸਵੇਰ ਵੇਲੇ ਸਕੂਲ ਜਾਣ ਵਾਲੇ ਬੱਚਿਆਂ ਲਈ ਮੁਸ਼ਕਲ ਬਣੀ ਹੋਈ ਸੀ।

RELATED ARTICLES
POPULAR POSTS