
ਅੰਮਿ੍ਰਤਸਰ/ਬਿਊਰੋ ਨਿਊਜ਼ : ਨਵੇਂ ਸਾਲ 2026 ਦੀ ਆਮਦ ’ਤੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਤੋਂ ਹੀ ਲੱਖਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਸਨ। ਹਰ ਪਾਸੇ ਸੰਗਤਾਂ ਦਾ ਸੈਲਾਬ ਨਜ਼ਰ ਆ ਰਿਹਾ ਸੀ। ਸ਼ਰਧਾਲੂਆਂ ਨੇ ਨਾਮ ਸਿਮਰਨ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਹਰ ਸਾਲ ਵਾਂਗ ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

