13.5 C
Toronto
Friday, October 16, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁਭ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਨਵੇਂ ਸਾਲ ਦੀਆਂ ਵਧਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ 2026 ਦੀਆਂ ਸ਼ੁੱਭ ਕਾਮਨਾਵਾਂ। ਇਹ ਸਾਲ ਸਾਰਿਆਂ ਲਈ ਨਵੀਆਂ ਉਮੀਦਾਂ, ਨਵੇਂ ਸੰਕਲਪ ਅਤੇ ਨਵਾਂ ਵਿਸ਼ਵਾਸ ਲੈ ਕੇ ਆਵੇ। ਨਵਾਂ ਸਾਲ ਸਾਰਿਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਫਰਜ਼ ਵਜੋਂ ਬੀਤੇ ਸਾਲ 2025 ਵਿਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਮੱਥੇ ’ਤੋਂ ਨਸ਼ੇ ਅਤੇ ਭਿ੍ਰਸ਼ਟਾਚਾਰ ਵਰਗੇ ਕਲੰਕ ਨੂੰ ਸਾਫ ਕਰਨ ਲਈ ਸਖ਼ਤ ਕਾਰਵਾਈ ਕੀਤੀ ਹੈ।

RELATED ARTICLES
POPULAR POSTS