-8.9 C
Toronto
Tuesday, March 3, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਦਾ ਕਰੀਬੀ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਗਿ੍ਰਫਤਾਰ

ਸੁਖਬੀਰ ਸਿੰਘ ਬਾਦਲ ਦਾ ਕਰੀਬੀ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਗਿ੍ਰਫਤਾਰ


ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਅਤੇ ਬੇਅਦਬੀ ਮਾਮਲੇ ਵਿਚ ਪੁਲਿਸ ਨੇ ਐਕਸ਼ਨ ਲਿਆ ਹੈ। ਪੁਲਿਸ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਡੀਟਰ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਸਤਿੰਦਰ ਸਿੰਘ ਕੋਹਲੀ ਨੂੰ ਗਿ੍ਰਫਤਾਰ ਕਰ ਲਿਆ ਹੈ। ਇਹ ਮਾਮਲਾ 2020 ਤੋਂ ਚਰਚਾ ਵਿਚ ਹੈ, ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਜਾਂਚ ਕਮੇਟੀ ਨੇ ਉਨ੍ਹਾਂ ਦੀ ਲਾਪਰਵਾਹੀ ਸਾਹਮਣੇ ਲਿਆਂਦੀ ਸੀ। ਹਾਲ ਹੀ ਵਿਚ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਵਾਲ ਚੁੱਕੇ ਸਨ। ਸ਼ੋ੍ਰਮਣੀ ਕਮੇਟੀ ਵਲੋਂ ਔਡਿਟ, ਖਾਤਿਆਂ ਦੇ ਕੰਪਿਊਟਰੀਕਰਨ ਅਤੇ ਨਿਯੰਤਰਣ ਪ੍ਰਣਾਲੀ ਦੇ ਲਈ ਐਸ.ਐਸ. ਕੋਹਲੀ ਐਂਡ ਐਸੋਸੀਏਟ ਫਰਮ ਨੂੰ  ਸਾਢੇ 3 ਲੱਖ ਰੁਪਏ ਮਹੀਨਾ ਭੁਗਤਾਨ ਕੀਤਾ ਜਾ ਰਿਹਾ ਸੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ
328 ਪਾਵਨ ਸਰੂਪਾਂ ਦੇ ਮਾਮਲੇ ’ਚ ਕਾਨੂੰੂਨ ਕਰ ਰਿਹਾ ਹੈ ਆਪਣਾ ਕੰਮ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਇਕ ਗਿ੍ਰਫਤਾਰੀ ਹੋ ਚੁੱਕੀ ਹੈ, ਜਦਕਿ 16 ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਅਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਹੋਰ ਗਿ੍ਰਫਤਾਰੀਆਂ ਵੀ ਹੋ ਸਕਦੀਆਂ ਹਨ। ਸਪੀਕਰ ਨੇ ਕਿਹਾ ਕਿ ਜਿਹੜੇ ਲੋਕ ਸੱਚ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।

RELATED ARTICLES
POPULAR POSTS