-0.9 C
Toronto
Wednesday, February 18, 2026
spot_img
Homeਹਫ਼ਤਾਵਾਰੀ ਫੇਰੀਮਾਰਕ ਕਾਰਨੀ ਨੇ ਯੂਕਰੇਨ ਨੂੰ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ...

ਮਾਰਕ ਕਾਰਨੀ ਨੇ ਯੂਕਰੇਨ ਨੂੰ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ ਦਾ ਕੀਤਾ ਐਲਾਨ

ਵੋਲੋਦੀਮੀਰ ਜ਼ੇਲੈਂਸਕੀ ਤੇ ਟਰੰਪ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਤੇਜ਼
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਕਰੇਨ ਲਈ ਵਾਧੂ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੇ ਨਾਲ ਮੀਡੀਆ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਇਹ ਸਹਾਇਤਾ ਯੂਕਰੇਨ ਨੂੰ ਕੌਮਾਂਤਰੀ ਮੁਦਰਾ ਫੰਡ (ਆਈ ਐੱਮ ਐੱਫ) ਤੋਂ ਫੰਡ ਪ੍ਰਾਪਤ ਕਰਨ ਵਿੱਚ ਮਦਦ ਕਰੇਗੀ। ਇਸ ਮੌਕੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਵੀ ਮੀਡੀਆ ਨਾਲ ਸੰਖੇਪ ਗੱਲਬਾਤ ਕੀਤੀ। ਇਸੇ ਦੌਰਾਨ ਰੂਸ ਨੇ ਕੀਵ ਅਤੇ ਯੂਕਰੇਨ ਦੇ ਹੋਰ ਹਿੱਸਿਆਂ ‘ਤੇ ਸੈਂਕੜੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਇਹ ਹਮਲਾ ਉਸ ਸਮੇਂ ਹੋਇਆ ਹੈ, ਜਦੋਂ ਕਰੀਬ ਚਾਰ ਸਾਲਾਂ ਤੋਂ ਚੱਲੀ ਆ ਰਹੀ ਯੂਕਰੇਨ ਤੇ ਰੂਸ ਦੀ ਜੰਗ ਨੂੰ ਖ਼ਤਮ ਕਰਨ ਸਬੰਧੀ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਅਹਿਮ ਮੀਟਿੰਗ ਹੋ ਰਹੀ ਹੈ ਅਤੇ ਹੁਣ ਇਹ ਮੀਟਿੰਗ ਹੋ ਚੁੱਕੀ ਹੈ।

ਪੂਤਿਨ ਜੰਗ ਨੂੰ ਪਸੰਦ ਕਰਨ ਵਾਲਾ : ਜ਼ੇਲੈਂਸਕੀ
ਰੂਸ ਵੱਲੋਂ ਕੀਵ ਤੇ ਨੇੜਲੇ ਇਲਾਕਿਆਂ ‘ਤੇ ਕੀਤੇ ਤਾਜ਼ਾ ਹਮਲਿਆਂ ਤੋਂ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸੀ ਨੇਤਾ ਵਲਾਦੀਮੀਰ ਪੂਤਿਨ ਨੂੰ ਜੰਗ ਪਸੰਦ ਕਰਨ ਵਾਲਾ ਵਿਅਕਤੀ ਕਰਾਰ ਦਿੱਤਾ ਹੈ। ਹੈਲੀਫੈਕਸ, ਨੋਵਾ ਸਕੋਸ਼ੀਆ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਗੱਲਬਾਤ ਦੌਰਾਨ ਜ਼ੇਲੈਂਸਕੀ ਨੇ ਇਸ ਵੱਡੇ ਹਮਲੇ ਨੂੰ ਰੂਸ ਦੇ ਇਰਾਦਿਆਂ ਨਾਲ ਜੋੜਿਆ। ਜ਼ੇਲੈਂਸਕੀ ਨੇ ਕਿਹਾ, ”ਅਸੀਂ ਸ਼ਾਂਤੀ ਚਾਹੁੰਦੇ ਹਾਂ ਤੇ ਉਹ ਜੰਗ ਨੂੰ ਪਸੰਦ ਕਰਨ ਵਾਲਾ ਬੰਦਾ ਹੈ।”

 

RELATED ARTICLES
POPULAR POSTS