-3.1 C
Toronto
Wednesday, March 4, 2026
spot_img
Homeਹਫ਼ਤਾਵਾਰੀ ਫੇਰੀਅਮਰੀਕਾ ਤੋਂ ਬਾਅਦ ਹੁਣ ਚੀਨ ਨੇ ਭਾਰਤ-ਪਾਕਿ ਟਕਰਾਅ ਰੁਕਵਾਉਣ ਦਾ ਕੀਤਾ ਦਾਅਵਾ

ਅਮਰੀਕਾ ਤੋਂ ਬਾਅਦ ਹੁਣ ਚੀਨ ਨੇ ਭਾਰਤ-ਪਾਕਿ ਟਕਰਾਅ ਰੁਕਵਾਉਣ ਦਾ ਕੀਤਾ ਦਾਅਵਾ

ਭਾਰਤ ਦਾ ਕਹਿਣਾ : ਜੰਗਬੰਦੀ ਵਿਚ ਕਿਸੇ ਤੀਜੀ ਧਿਰ ਦਾ ਰੋਲ ਨਹੀਂ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਹੁਣ ਚੀਨ ਨੇ ਵੀ ਇਹ ਦਾਅਵਾ ਕੀਤਾ ਹੈ ਕਿ ਉਸ ਨੇ ਭਾਰਤ ਤੇ ਪਾਕਿਾਨ ਵਿਚਾਲੇ ਹੋਏ ਫੌਜੀ ਤਣਾਅ ਨੂੰ ਘੱਟ ਕਰਾਉਣ ਵਿਚ ਭੂਮਿਕਾ ਨਿਭਾਈ ਸੀ। ਚੀਨ ਦੀ ਰਾਜਧਾਨੀ ਬੀਜਿੰਗ ਵਿਚ ਆਯੋਜਿਤ ਇਕ ਸਮਾਗਮ ਵਿਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਚੀਨ ਦੁਨੀਆ ਦੇ ਕਈ ਸੰਘਰਸ਼ਾਂ ਨੂੰ ਸੁਲਝਾਉਣ ਵਿਚ ਮੱਦਦ ਕਰਦਾ ਰਿਹਾ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਵਿਦੇਸ਼ ਮੰਤਰੀ ਦੇ ਇਸ ਬਿਆਨ ਨੂੰ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਹੈ। ਉਧਰ ਦੂਜੇ ਪਾਸੇ ਭਾਰਤ ਨੇ ਚੀਨ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਹੋਏ ਟਕਰਾਅ ਨੂੰ ਰੁਕਵਾਉਣ ਵਿਚ ਕਿਸੇ ਵੀ ਤੀਜੀ ਧਿਰ ਦੀ ਭੂਮਿਕਾ ਨਹੀਂ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਅਸੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਏ ਟਕਰਾਅ ਨੂੰ ਖਤਮ ਕਰਵਾਉਣ ਵਿਚ ਭੂਮਿਕਾ ਨਿਭਾਈ ਹੈ। ਭਾਰਤ ਟਰੰਪ ਦੇ ਦਾਅਵੇ ਨੂੰ ਵੀ ਖਾਰਜ ਕਰ ਚੁੱਕਾ ਹੈ। ਧਿਆਨ ਰਹੇ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਨੇ 22 ਅਪ੍ਰੈਲ ਨੂੰ ‘ਅਪਰੇਸ਼ਨ ਸੰਧੂਰ’ ਤਹਿਤ ਪਾਕਿਸਤਾਨ ‘ਤੇ ਹਮਲਾ ਕੀਤਾ ਸੀ।

 

RELATED ARTICLES
POPULAR POSTS