ਪਾਕਿ ‘ਚ ਹਨ 20 ਹਜ਼ਾਰ ਸਿੱਖ, ਸਰਕਾਰ ਦੇ ਫੈਸਲੇ ਤੋਂ ਸਿੱਖ ਭਾਈਚਾਰੇ ਦੇ ਆਗੂ ਨਿਰਾਸ਼
ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਰਾਸ਼ਟਰੀ ਜਨਗਣਨਾ ‘ਚ ਸਿੱਖਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ।
ਪੇਸ਼ਾਵਰ ‘ਚ ਸਿੱਖ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਨੇ ਸਰਕਾਰ ਦੇ ਇਸ ਫੈਸਲੇ ‘ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 19 ਸਾਲ ਬਾਅਦ ਹੋ ਰਹੀ ਜਨਗਣਨਾ ‘ਚ ਸਿੱਖਾਂ ਨੂੰ ਸ਼ਾਮਿਲ ਨਾ ਕੀਤਾ ਜਾਣਾ ਉਨ੍ਹਾਂ ਦੀ ਅਗਵਾਈ ਨੂੰ ਨਕਾਰਦਾ ਹੈ। ਸਿੱਖ ਭਾਈਚਾਰੇ ਦੇ ਚੇਅਰਮੈਨ ਰਾਦੇਸ਼ ਸਿੰਘ ਟੋਨੀ ਨੇ ਪਾਕਿਸਤਾਨੀ ਅਖਬਾਰ ਡਾਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਭਾਈਚਾਰੇ ਨੂੰ ਜਨਗਣਨਾ ਫਾਰਮ ਦੀ ਧਾਰਮਿਕ ਕੈਟਾਗਿਰੀ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਸ ‘ਚ ਸਿੱਖਾਂ ਦੀ ਗਿਣਤੀ ‘ਅਦਰ ਰਿਲੀਜਨ ਜਨਸੰਖਿਆ’ ‘ਚ ਹੋਵੇਗੀ। ਜਿਸ ਨਾਲ ਸਿੱਖ ਜਨਸੰਖਿਆ ਦੀ ਅਸਲ ਤਸਵੀਰ ਪੇਸ਼ ਨਹੀਂ ਹੋਵੇਗੀ। ਪਾਕਿਸਤਾਨ ‘ਚ ਲਗਭਗ 20 ਹਜ਼ਾਰ ਸਿੱਖ ਹਨ।
ਪਾਕਿਸਤਾਨ ‘ਚ ਸਿੱਖਾਂ ਦੀ ਵੱਖਰੀ ਗਿਣਤੀ ਦੇ ਹੁਕਮ
ਇਸਲਾਮਾਬਾਦ : ਪਿਸ਼ਾਵਰ ਹਾਈ ਕੋਰਟ ਨੇ ਦੇਸ਼ ਦੀ ਮਰਦਮਸ਼ੁਮਾਰੀ ਵਿੱਚ ਸਿੱਖਾਂ ਦੀ ਵੱਖਰੀ ਗਿਣਤੀ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਇਹ ਹੁਕਮ ਸਿੱਖ ਭਾਈਚਾਰੇ ਵੱਲੋਂ ਦਾਇਰ ਇਕ ਪਟੀਸ਼ਨ ‘ਤੇ ਸੁਣਾਏ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …