19.5 C
Toronto
Friday, July 17, 2026
spot_img
HomeਕੈਨੇਡਾFrontਜੇਐਨਯੂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਖਿਲਾਫ ਲੱਗੇ ਨਾਅਰੇ

ਜੇਐਨਯੂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਖਿਲਾਫ ਲੱਗੇ ਨਾਅਰੇ


ਸ਼ਰਜੀਲ ਤੇ ਉਮਰ ਦੇ ਸਮਰਥਨ ਵਿਚ ਹੋਇਆ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਦਿੱਲੀ ਦੰਗਿਆਂ ਦੇ ਆਰੋਪੀ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੇ ਸਮਰਥਨ ਵਿਚ ਨਾਅਰੇਬਾਜ਼ੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਯੂਨੀਵਰਸਿਟੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਦਿਆਰਥੀ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਨਾਮਨਜ਼ੂਰ ਹੋਣ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਅਦਿਤੀ ਮਿਸ਼ਰਾ ਨੇ ਕਿਹਾ ਹੈ ਕਿ ਹਰ ਸਾਲ ਵਿਦਿਆਰਥੀ 5 ਜਨਵਰੀ 2020 ਨੂੰ ਕੈਂਪਸ ’ਚ ਹੋਈ ਹਿੰਸਾ ਦੀ ਨਿੰਦਾ ਕਰਨ ਦੇ ਲਈ ਵਿਰੋਧ ਪ੍ਰਦਰਸ਼ਨ ਕਰਦੇ ਹਨ। ਮਿਸ਼ਰਾ ਨੇ ਇਹ ਵੀ ਕਿਹਾ ਕਿ ਇਸ ਵਿਰੋਧ ਪ੍ਰਦਰਸ਼ਨ ਵਿਚ ਲਗਾਏ ਗਏ ਨਾਅਰੇ ਵਿਚਾਰਕ ਹਨ ਅਤੇ ਇਹ ਕਿਸੇ ’ਤੇ ਵੀ ਵਿਅਕਤੀਗਤ ਹਮਲਾ ਨਹੀਂ ਕਰਦੇ। ਇਸੇ ਦੌਰਾਨ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਦਾ ਵੀ ਕਹਿਣਾ ਸੀ ਕਿ ਜੇਐਨਯੂ ਵਿਚ ਲੱਗੇ ਨਾਅਰਿਆਂ ਸਬੰਧੀ ਅਜੇ ਤੱਕ ਕੋਈ ਸ਼ਿਕਾਇਤ ਸਾਹਮਣੇ ਨਹੀਂ ਮਿਲੀ।

RELATED ARTICLES
POPULAR POSTS