
ਰੰਧਾਵਾ ਖਿਲਾਫ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਹੈ। ਰੰਮੀ ਰੰਧਾਵਾ ਅੰਮਿ੍ਰਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਅਜਨਾਲਾ ਦਾ ਰਹਿਣ ਵਾਲਾ ਹੈ। ਰੰਮੀ ਰੰਧਾਵਾ ਖਿਲਾਫ ਇਹ ਕਾਰਵਾਈ ਉਸਦੀ ਇਕ ਸ਼ੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਕੀਤੀ ਗਈ ਹੈ। ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਇੰਸਪੈਕਟਰ ਹਿਮਾਂਸ਼ੂ ਭਗਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

