22.5 C
Toronto
Saturday, July 18, 2026
spot_img
HomeਕੈਨੇਡਾFrontਅਵਾਰਾ ਕੁੱਤਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਅਵਾਰਾ ਕੁੱਤਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ’ਚ ਹੋਈ ਸੁਣਵਾਈ


ਸੁਪਰੀਮ ਕੋਰਟ ਨੇ ਕਿਹਾ : ਕੁੱਤਿਆਂ ’ਤੇ ਰੋਕਥਾਮ ਇਲਾਜ ਨਾਲੋਂ ਬਿਹਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਿਚ ਅੱਜ ਬੁੱਧਵਾਰ ਨੂੰ ਅਵਾਰਾ ਕੁੱਤਿਆਂ ਨਾਲ ਜੁੜੇ ਇਕ ਮਾਮਲੇ ਵਿਚ ਸੁਣਵਾਈ ਹੋਈ ਹੈ। ਇਸੇ ਦੌਰਾਨ ਅਦਾਲਤ ਨੇ ਕਿਹਾ ਕਿ ਮਾਮਲਾ ਸਿਰਫ ਕੁੱਤਿਆਂ ਵਲੋਂ ਕੱਟਣ ਦਾ ਨਹੀਂ ਹੈ। ਅਦਾਲਤ ਨੇ ਕਿਹਾ ਕਿ ਜਦੋਂ ਕੁੱਤੇ ਸੜਕ ’ਤੇ ਦੌੜਦੇ ਹਨ ਜਾਂ ਕਿਸੇ ਦਾ ਪਿੱਛਾ ਕਰਦੇ ਹਨ ਤਾਂ ਉਸ ਸਮੇਂ ਐਕਸੀਡੈਂਟ ਦਾ ਖਤਰਾ ਰਹਿੰਦਾ ਹੈ। ਇਸ ਲਈ ਇਨ੍ਹਾਂ ’ਤੇ ਰੋਕਥਾਮ ਇਲਾਜ ਤੋਂ ਬਿਹਤਰ ਹੈ। ਇਸ ਨੂੰ ਲੈ ਕੇ ਬਹਿਸ ਦੌਰਾਨ ਅਵਾਰਾ ਕੁੱਤਿਆਂ ਦੇ ਹੱਕ ਵਿਚ ਪੈਰਵੀ ਕਰ ਰਹੇ ਕਪਿਲ ਸਿੱਬਲ ਨੇ ਕਿਹਾ ਕਿ ਲੋਕ ਸੈਂਟਰ ’ਤੇ ਫੋਨ ਕਰ ਸਕਦੇ ਹਨ ਤਾਂ ਕਿ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਅਵਾਰਾ ਕੁੱਤਿਆਂ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਢਾਈ ਘੰਟੇ ਸੁਣਵਾਈ ਹੋਈ ਅਤੇ ਹੁਣ ਭਲਕੇ 8 ਜਨਵਰੀ ਨੂੰ ਫਿਰ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ।

RELATED ARTICLES
POPULAR POSTS