25.6 C
Toronto
Tuesday, July 14, 2026
spot_img
HomeਕੈਨੇਡਾFrontਪੰਜਾਬ ਭਾਜਪਾ ਵਲੋਂ ਫਾਜ਼ਿਲਕਾ ਤੋਂ ‘ਜੀ ਰਾਮ ਜੀ’ ਜਾਗਰੂਕਤਾ ਮੁਹਿੰਮ ਸ਼ੁਰੂ

ਪੰਜਾਬ ਭਾਜਪਾ ਵਲੋਂ ਫਾਜ਼ਿਲਕਾ ਤੋਂ ‘ਜੀ ਰਾਮ ਜੀ’ ਜਾਗਰੂਕਤਾ ਮੁਹਿੰਮ ਸ਼ੁਰੂ


ਸੁਨੀਲ ਜਾਖੜ ਨੇ ਸੀਐਮ ਭਗਵੰਤ ਮਾਨ ਅਤੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ਦੀ ‘ਵਿਕਸਤ ਭਾਰਤ-ਜੀ ਰਾਮ ਜੀ’ ਯੋਜਨਾ ਦੇ ਸਮਰਥਨ ਵਿਚ ਪੰਜਾਬ ਭਾਜਪਾ ਵਲੋਂ  ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।  ਇਸਦੀ ਸ਼ੁਰੂਆਤ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖਾਊ ਵਾਲੀ ਢਾਬ ਤੋਂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਿਥੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਿਆ, ਉਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਵੀ ਸਵਾਲ ਚੁੱਕੇ। ਜਾਖੜ ਨੇ ਕਿਹਾ ਕਿ ਮਨਰੇਗਾ ਵਿਚ ਕੁਝ ਨਹੀਂ ਸੀ ਅਤੇ ਹੁਣ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੋਜਨਾ ‘ਜੀ ਰਾਮ ਜੀ’ ਵਿਚ ਰਾਮ ਦਾ ਨਾਮ ਤਾਂ ਆਉਂਦਾ ਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਵਿਚ ਕਾਂਗਰਸ ਸਰਕਾਰ ਦੇ ਸਮੇਂ ਚਲਾਈ ਗਈ ਮਨਰੇਗਾ ਯੋਜਨਾ ਦਾ ਨਾਮ ਬਦਲ ਕੇ ਹੁਣ ਨਰਿੰਦਰ ਮੋਦੀ ਸਰਕਾਰ ਵਲੋਂ ‘ਵਿਕਸਿਤ ਭਾਰਤ -ਜੀ ਰਾਮ ਜੀ’ ਰੱਖ ਦਿੱਤਾ ਗਿਆ ਹੈ। ਜਿਸਦਾ ਕਾਂਗਰਸ ਅਤੇ ਹੋਰ ਕਈ ਸਿਆਸੀ ਪਾਰਟੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS