-5.4 C
Toronto
Monday, February 23, 2026
spot_img
HomeਕੈਨੇਡਾFront‘ਆਪ’ ਆਗੂ ਆਤਿਸ਼ੀ ਵਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ...

‘ਆਪ’ ਆਗੂ ਆਤਿਸ਼ੀ ਵਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵਲੋਂ ਸਖਤ ਨਿੰਦਾ


ਭਾਜਪਾ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਆਤਿਸ਼ੀ ਦੇ ਬਿਆਨ ਨੂੰ ਦੱਸਿਆ ਮੰਦਭਾਗਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਧਾਮੀ ਨੇ ਇਸ ਨੂੰ ‘ਆਪ’ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਮ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਆਤਿਸ਼ੀ ਦੇ ਬਿਆਨ ਦੀ ਸਖਤ ਨਿੰਦਾ ਕੀਤੀ ਹੈ।

RELATED ARTICLES
POPULAR POSTS