-10.7 C
Toronto
Tuesday, February 24, 2026
spot_img
Homeਭਾਰਤਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੈਂਗਰ ਨੂੰ ਰਾਹਤ ਨਹੀਂ

ਉਨਾਓ ਜਬਰ ਜਨਾਹ ਮਾਮਲੇ ‘ਚ ਕੁਲਦੀਪ ਸੈਂਗਰ ਨੂੰ ਰਾਹਤ ਨਹੀਂ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਦੇ ਉਨਾਓ ਜਬਰ ਜਨਾਹ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਕੁਲਦੀਪ ਸੈਂਗਰ ਨੂੰ ਦਿੱਤੀ ਗਈ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸੈਂਗਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ ਚਾਰ ਹਫਤਿਆਂ ਵਿਚ ਹੋਵੇਗੀ। ਧਿਆਨ ਰਹੇ ਕਿ ਸੈਂਗਰ ਨੂੰ ਦਿੱਲੀ ਹਾਈਕੋਰਟ ਨੇ ਲੰਘੀ 23 ਦਸੰਬਰ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸਦੇ ਚੱਲਦਿਆਂ ਸੀਬੀਆਈ ਨੇ ਜ਼ਮਾਨਤ ਦੇ ਖਿਲਾਫ ਤਿੰਨ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਸੀਬੀਆਈ ਨੇ ਦਿੱਲੀ ਹਾਈਕੋਰਟ ਦੇ ਜ਼ਮਾਨਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਦਲੀਲ ਦਿੱਤੀ ਸੀ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੈਂਗਰ ਦੀ ਰਿਹਾਈ ਜ਼ਾਇਜ ਨਹੀਂ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2017 ਦਾ ਹੈ, ਜਦੋਂ ਉਨਾਓ ਵਿਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕੇਸ ਵਿਚ ਸੈਂਗਰ ਨੂੰ 2019 ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

 

RELATED ARTICLES
POPULAR POSTS